ਮੁਹਾਲੀ: ਨਿੱਜੀ ਕਾਲਜ ਦੀ ਵਿਦਿਆਰਥਣ ਨੇ ਕੀਤੀ ਖੁਦਕਸ਼ੀ

by nripost

ਮੁਹਾਲੀ (ਨੇਹਾ): ਇੱਥੋਂ ਦੇ ਇੱਕ ਨਿੱਜੀ ਕਾਲਜ ਵਿੱਚ ਮੈਡੀਕਲ ਦੀ ਪੜ੍ਹਾਈ ਕਰਦੀ 18 ਵਰਿਆਂ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਖੁਦਕਸ਼ੀ ਕਰ ਲਈ। ਉਹ ਆਈ ਟੀ ਸਿਟੀ ਦੇ ਸੈਕਟਰ 82 ਦੇ ਇੱਕ ਕਮਰੇ ਵਿੱਚ ਕਿਰਾਏ ਉੱਤੇ ਰਹਿੰਦੀ ਸੀ।

ਪੁਲੀਸ ਨੇ ਮੌਕੇ ’ਤੇ ਜਾ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਉਪਰੰਤ ਅਗਲੇਰੀ ਕਾਰਵਾਈ ਵਿੱਢ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਤੀਕਾ ਸ਼ਰਮਾ ਨਾਂ ਦੀ ਇਹ ਵਿਦਿਆਰਥਣ ਮੂਲ ਰੂਪ ਵਿੱਚ ਜੰਮੂ ਕਸ਼ਮੀਰ ਦੀ ਵਸਨੀਕ ਸੀ।

ਪੁਲੀਸ ਵੱਲੋਂ ਉਸ ਦੇ ਕਮਰੇ ਵਿੱਚੋਂ ਹੱਥ ਨਾਲ ਲਿਖਿਆ ਹੋਇਆ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਉਸ ਨੇ ਆਪਣੇ ਮਾਪਿਆਂ ਨੂੰ ਸੰਬੋਧਨ ਕੀਤਾ ਹੋਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦਾ ਪੋਸਟਮਾਰਟਮ ਕਰਾੳਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਲੜਕੀ ਨੇ ਕਿਸੇ ਮਾਨਸਿਕ ਤਣਾਓ ਕਾਰਨ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ।

More News

NRI Post
..
NRI Post
..
NRI Post
..