Mohali : ਪੁਲਿਸ ਇੰਟੈਲੀਜੈਂਸ ਹੈੰਡਕੁਆਰਟਰ ‘ਤੇ ਰਾਕੇਟ ਹਮਲੇ ਦਾ ਮੁੱਖ ਦੋਸ਼ੀ ਆਇਆ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 9 ਮਈ 2022 ਨੂੰ ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੰਡਕੁਆਰਟਰ 'ਤੇ RPG ਨਾਲ ਹਮਲੇ ਕਰਨ ਵਾਲਾ ਮੁੱਖ ਦੋਸ਼ੀ ਦੀਪਕ ਗੰਗਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੀਪਕ ਗੰਗਾ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਤੇ ਪਾਕਿਸਤਾਨ ਵਿੱਚ ਰਹਿੰਦੇ ਅੱਤਵਾਦੀ ਹਰਵਿੰਦਰ ਸਿੰਘ ਦਾ ਕਰੀਬੀ ਹੈ। ਦੀਪਕ ਗੰਗਾ RPG ਹਮਲੇ ਵਿੱਚ ਆਪਣੀ ਸ਼ਮੂਲੀਅਤ ਤੋਂ ਇਲਾਵਾ ਹੋਰ ਵੀ ਕਈ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਹੈ। ਜ਼ਿਕਰਯੋਗ ਹੈ ਕਿ 2022 ਨੂੰ ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੰਡਕੁਆਰਟਰ 'ਤੇ RPG ਹਮਲਾ ਕੀਤਾ ਗਿਆ ਸੀ। ਜਿਸ ਕਾਰਨ ਇਮਾਰਤ 'ਚ ਭਾਰੀ ਨੁਕਸਾਨ ਹੋਇਆ ਸੀ। ਪੰਜਾਬ ਪੁਲਿਸ ਵਲੋਂ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਸੀ ।DGP ਨੇ ਦੱਸਿਆ ਕਿ ਧਮਾਕੇ ਪਿੱਛੇ ISI ਦਾ ਹੱਥ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ।

More News

NRI Post
..
NRI Post
..
NRI Post
..