ਖੰਨਾ ‘ਚ Monkeypox ਨਾਲ ਦਹਿਸ਼ਤ, ਸਕੂਲ ਹੋਏ ਬੰਦ !

by jaskamal

4 ਅਗਸਤ, ਨਿਊਜ਼ ਡੈਸਕ (ਸਿਮਰਨ) : ਖੰਨਾ ਤੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਖੰਨਾ ਦੇ ਦੋ ਪ੍ਰਾਈਵੇਟ ਸਕੂਲਾਂ 'ਚ ਬੱਚਿਆਂ ਦੇ ਮੂੰਹ 'ਤੇ ਜਲਨ ਹੋਣ ਦੀ ਸ਼ਿਕਾਇਤ ਮਿਲੀ ਹੈ ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਦੇ ਵਲੋਂ ਕੋਈ ਰਿਸ੍ਕ ਨਾ ਲੈਂਦੇ ਹੋਏ ਸਕੂਲ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਕਿਉਂਕਿ ਦੇਸ਼ ਭਰ ਦੇ ਵਿਚ ਕੋਰੋਨਾ ਵਾਇਰਸ ਤੋਂ ਬਾਅਦ ਹੁਣ ਮੰਕੀਪੋਕਸ ਬਿਮਾਰੀ ਦਾ ਖਤਰਾ ਮੰਡਰਾਂ ਰਿਹਾ ਹੈ।

ਜਾਣਕਾਰੀ ਮੁਤਾਬਕ ਹੁਣ ਇਨ੍ਹਾਂ ਸਕੂਲਾਂ ਦੇ ਵਿਚ ਟੀਚਰਾਂ ਦੇ ਵੱਲੋਂ ਬੱਚਿਆਂ ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ। ਤਾ ਜੋ ਬੱਚਿਆਂ ਦੀ ਪੜਾਈ ਦਾ ਕੋਈ ਨੁਕਸਾਨ ਨਾ ਹੋ ਸਕੇ।

ਦੱਸਿਆ ਜਾ ਰਿਹਾ ਕਿ ਪਹਿਲਾ ਖੰਨਾ ਦੇ ਇੱਕ ਸਕੂਲ ਦੇ ਵਿਚ ਵਿਦਿਆਰਥੀ ਦੇ ਮਾਪਿਆਂ ਵੱਲੋਂ ਚਿਠੀ ਲਿਖੀ ਗਈ ਸੀ ਕਿ ਉਨ੍ਹਾਂ ਦੇ ਬੱਚੇ ਨੂੰ ਮੰਕੀਪੋਕਸ ਹੈ ਜਿਸ ਕਾਰਨ ਉਹ ਉਸਨੂੰ ਸਕੂਲ ਨਹੀਂ ਭੇਜ ਸਕਦੇ। ਇਸ ਤੋਂ ਬਾਅਦ ਸਕੂਲ ਪ੍ਰਹਾਸਨ ਚਿੰਤਾ ਦੇ ਵਿਚ ਆ ਗਿਆ ਅਤੇ ਉਨ੍ਹਾਂ ਨੇ ਬਾਕੀ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਸਕੂਲ ਨੂੰ 3 ਇਨਾਂ ਲਈ ਬੰਦ ਕਰਨ ਦਾ ਐਲਾਨ ਕਰ ਦਿੱਤਾ।

ਇਸ ਤੋਂ ਬਾਅਦ ਇੱਕ ਹੋਰ ਨਿੱਜੀ ਸਕੂਲ 'ਚ ਬੱਚਿਆਂ ਦੇ ਮੂੰਹ 'ਤੇ ਜਲਦ ਹੋਣ ਦੀ ਖਬਰ ਮਿਲੀ। ਉਸ ਤੋਂ ਬਾਅਦ ਸਿਹਤ ਵਿਭਾਗ ਨੇ ਉਹ ਸਕੂਲ ਨੂੰ ਵੀ ਬੰਦ ਕਰਨ ਦੇ ਹੁਕਮ ਦੇ ਦਿੱਤੇ।

ਫਿਲਹਾਲ ਖੰਨਾ ਦੇ ਸਿਵਲ ਹਸਪਤਾਲ ਦੇ ਐੱਸ.ਐੱਮ.ਓ ਦਾ ਕਹਿਣਾ ਹੈ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਬੱਚਿਆਂ ਦੇ ਵਿਚ ਫਿਲਹਾਲ ਬਿਮਾਰੀ ਦਾ ਕੋਈ ਲੱਛਣ ਨਹੀਂ ਦਿਸ ਰਿਹਾ ਅਤੇ ਉਨ੍ਹਾਂ ਦੀ ਰਿਪੋਰਟ ਵੀ ਠੀਕ ਆਈ ਹੈ। ਉਨ੍ਹਾਂ ਲੋਕਾਂ ਨੂੰ ਇਹਤਿਹਾਤ ਵਰਤਣ ਦੀ ਅਪੀਲ ਕੀਤੀ ਹੈ।