21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ

by nripost

ਨਵੀਂ ਦਿੱਲੀ (ਰਾਘਵ) : ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ।ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਨ੍ਹਾਂ ਤਰੀਕਾਂ ਦੀ ਸਿਫ਼ਾਰਸ਼ ਕੀਤੀ ਹੈ।

ਰਿਜਿਜੂ ਨੇ ਮਾਨਸੂਨ ਸੈਸ਼ਨ ਦਾ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਵਿਰੋਧੀ ਪਾਰਟੀ ਦੇ ਨੇਤਾ ਸਰਕਾਰ ਤੋਂ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੇ ਹਨ। ਵਿਰੋਧੀ ਧਿਰ ਦੀ ਇਸ ਮੰਗ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਰਿਜਿਜੂ ਨੇ ਕਿਹਾ ਕਿ ਮਾਨਸੂਨ ਸੈਸ਼ਨ 'ਚ ਨਿਯਮਾਂ ਦੇ ਤਹਿਤ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ।