ਮੂਸੇਵਾਲ ਕਤਲ ਮਾਮਲੇ ਦੇ ਦੋਸ਼ੀ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਦੋਸ਼ੀਆਂ 'ਚੋ ਇੱਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ। ਦੱਸ ਦਈਏ ਕਿ ਸਚਿਨ ਬਿਸ਼ਨੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਹੈ। ਦੱਸਿਆ ਜਾ ਰਿਹਾ ਦਿੱਲੀ ਪੁਲਿਸ ਦੀ ਟੀਮ ਅਜ਼ਰਬਾਈਜਾਨ ਤੋਂ ਸਚਿਨ ਨੂੰ ਭਾਰਤ ਲਿਆਈ ਹੈ। ਉਹ ਸਿੱਧੂ ਦੇ ਕਤਲ ਤੋਂ ਬਾਅਦ ਹੀ ਫਰਾਰ ਹੋ ਗਿਆ ਸੀ। ਸੂਤਰਾਂ ਅਨੁਸਾਰ ਸਚਿਨ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਚਲਾ ਗਿਆ ਸੀ ।ਜਿਸ ਤੋਂ ਬਾਅਦ ਪੁਲਿਸ ਨੇ ਸਚਿਨ ਨੂੰ ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤਾ ਸੀ।

ਗੈਂਗਸਟਰ ਸਚਿਨ ਖ਼ਿਲਾਫ਼ ਹੋਰ ਵੀ ਕਈ ਅਪਰਾਧਿਕ ਮਾਮਲੇ ਦਰਜ਼ ਹਨ। ਉਸ ਦੇ ਸਿੱਧੂ ਦਾ ਕਤਲ ਕਰਨ ਦੀ ਸਾਰੀ ਯੋਜਨਾ ਬਣਾਈ ਸੀ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਕਤਲ ਕਾਂਡ ਦੀ ਜਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ । ਸਿੱਧੂ ਦੇ ਕਤਲ ਤੋਂ ਪਹਿਲਾਂ ਸਚਿਨ ਭਾਰਤ 'ਚ ਹੀ ਸੀ ।