ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਨੂੰ ਲੈ ਕੇ DGP ਪੰਜਾਬ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਤੀ ਦਿਨੀਂ ਪੁਲਿਸ ਨੇ ਫਰਾਰ ਦੋਸ਼ੀ ਦੀਪਕ ਮੁੰਡੀ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਕਪਿਲ ਪੰਡਿਤ ਤੇ ਜੋਕਰ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਨੇ ਕਿਹਾ ਕਿ ਜਲਦ ਹੀ ਇਸ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਕੇ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਦਿੱਲੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਨੂੰ ਭਾਰਤ ਨੇਪਾਲ ਸਰਹੱਦ ਕੋਲੋਂ ਕਾਬੂ ਕੀਤਾ ਗਿਆ ਹੈ। DGP ਨੇ ਕਿਹਾ ਕਿ ਇਹ ਸਾਰੇ ਦੋਸ਼ੀ ਵਿਦੇਸ਼ ਭੱਜਣ ਦੀ ਫ਼ਿਰਾਕ ਵਿੱਚ ਸੀ। ਉਨ੍ਹਾਂ ਨੇ ਕਿਹਾ ਕਿ ਸਿੱਧੂ ਕਤਲ ਮਾਮਲੇ ਵਿੱਚ ਹੁਣ ਤੱਕ 23 ਗਿਰਫਤਾਰੀਆਂ ਨੂੰ ਚੁੱਕਿਆ ਹਨ। ਇਸ ਮਾਮਲੇ 'ਚ ਪੁਲਿਸ ਵਲੋਂ ਹਾਲੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ । ਫਿਲਹਾਲ ਪੁਲਿਸ ਨੂੰ ਦੋਸ਼ੀ ਦੀਪਕ ਮੁੰਡੀ ਸਮੇਤ 2 ਸਾਥੀਆਂ ਦਾ 7 ਦਿਨ ਦਾ ਰਿਮਾਂਡ ਮਿਲਿਆ ਹੈ ।