
ਨਿਊਜ਼ ਡੈਸਕ: ਪੰਜਾਬ ਪੁਲੀਸ ਨੇ ਅੱਜ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਚਾਰ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸੋਨੀਪਤ ਦੇ ਪ੍ਰੀਆਵਰਤ, ਉਸ ਦੇ ਸਾਥੀ ਅੰਕਿਤ, ਮੋਗਾ ਦੇ ਮਨੂ ਕੁੱਸਾ ਤੇ ਅੰਮ੍ਰਿਤਸਰ ਦੇ ਜਗਰੂਪ ਰੂਪਾ ਵਜੋਂ ਹੋਈ ਹੈ। ਹਾਲਾਂਕਿ, ਇਨ੍ਹਾਂ ਕਥਿਤ ਹਮਲਾਵਰਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲੀਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਨੇ ਅਧਿਕਾਰਿਤ ਤੌਰ ’ਤੇ ਉਨ੍ਹਾਂ ਦੀਆਂ ਤਸਵੀਰਾਂ ਵੀ ਜਾਰੀ ਨਹੀਂ ਕੀਤੀਆਂ। ਅਣਪਛਾਤੇ ਹਮਲਾਵਰਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।