Moosewala Murder case : ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

by jaskamal

ਨਿਊਜ਼ ਡੈਸਕ: ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਟਿ ਰਿਮਾਂਡ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਹਾਸਲ ਕੀਤਾ। ਉਸ ਨੂੰ ਭਲਕੇ 30 ਜੂਨ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।