Moosewala ਕਤਲ ਕੇਸ ਦੀ ਜਾਂਚ ਹੁਣ ਨਵੀਂ SIT ਦੇ ਹਵਾਲੇ

by jaskamal

ਨਿਊਜ਼ ਡੈਸਕ : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (DGP) ਪੰਜਾਬ ਵੀ.ਕੇ. ਭਾਵਰਾ ਨੇ ਅੱਜ ADGP ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (SIT) ਨੂੰ ਮਜ਼ਬੂਤ ਅਤੇ ਪੁਨਰਗਠਿਤ ਕੀਤਾ। ਹੁਣ 6 ਮੈਂਬਰੀ SIT 'ਚ ਨਵਾਂ ਚੇਅਰਮੈਨ ਇੰਸਪੈਕਟਰ ਜਨਰਲ ਆਫ ਪੁਲਸ (IGP) PAP ਜਸਕਰਨ ਸਿੰਘ ਅਤੇ 2 ਨਵੇਂ ਮੈਂਬਰਾਂ 'ਚ AIG AGTF ਗੁਰਮੀਤ ਸਿੰਘ ਚੌਹਾਨ ਤੇ SSP ਮਾਨਸਾ ਗੌਰਵ ਤੂਰਾ ਸ਼ਾਮਲ ਹੋਣਗੇ, ਜਦਕਿ SP ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, DSP ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ CIA ਮਾਨਸਾ ਪ੍ਰਿਥੀਪਾਲ ਸਿੰਘ ਮੌਜੂਦਾ 3 ਮੈਂਬਰ ਹਨ।

ਆਪਣੇ ਤਾਜ਼ਾ ਹੁਕਮਾਂ 'ਚ DGP ਨੇ ਕਿਹਾ ਕਿ SIT ਰੋਜ਼ਾਨਾ ਅਧਾਰ ‘ਤੇ ਜਾਂਚ ਕਰੇਗੀ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ ਅਤੇ ਜਾਂਚ ਪੂਰੀ ਹੋਣ ‘ਤੇ CRPC ਦੀ ਧਾਰਾ 173 ਤਹਿਤ ਪੁਲਸ ਰਿਪੋਰਟ ਅਧਿਕਾਰ ਖੇਤਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਲੋੜ ਪੈਣ 'ਤੇ ਐੱਸ.ਆਈ.ਟੀ. ਕਿਸੇ ਹੋਰ ਪੁਲਸ ਅਧਿਕਾਰੀ ਦੀ ਚੋਣ ਕਰ ਸਕਦੀ ਹੈ ਅਤੇ ਡੀ.ਜੀ.ਪੀ. ਦੀ ਪ੍ਰਵਾਨਗੀ ਨਾਲ ਕਿਸੇ ਵੀ ਮਾਹਿਰ/ਅਧਿਕਾਰੀ ਦੀ ਸਹਾਇਤਾ ਲੈ ਸਕਦੀ ਹੈ।