ਮੂਸੇਵਾਲਾ ਦੇ ਪਿਤਾ ਨੂੰ ਫਿਰ ਮਿਲੀ ਧਮਕੀ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀਆਂ ਮਿਲ ਰਹੀਆਂ ਹਨ। ਇਹ ਧਮਕੀ ਲਾਰੈਂਸ ਗੈਂਗ ਦੇ ਨਾਂ ਤੋਂ ਭੇਜੀ ਗਈ ਹੈ।ਧਮਕੀ 'ਚ ਕਿਹਾ ਗਿਆ ਹੈ ਕਿ ਉਹ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ 'ਤੇ ਕੋਈ ਸਵਾਲ ਨਾ ਕਰਨ।

ਗੈਂਗ ਵਲੋਂ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਹੀ ਜਗਰੂਪ ਤੇ ਮਨੂ ਦਾ ਐਨਕਾਊਂਟਰ ਹੋਇਆ ਹੈ ਕਿਉਕਿ ਤੁਸੀ ਪੰਜਾਬ ਪੁਲਿਸ ਤੇ ਦਬਾਅ ਪਾ ਰਹੇ ਸੀ । ਫਿਲਹਾਲ ਪੁਲਿਸ ਵਲੋਂ ਇਹ ਈ -ਮੇਲ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਨੇ ਕਈ ਵਾਰ ਗੈਂਗਸਟਰਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਕੀਤੇ ਹਨ ਕਿ ਜਦੋ ਗੈਂਗਸਟਰ ਅਦਾਲਤ 'ਚ ਪੇਸ਼ ਹੁੰਦੇ ਤਾਂ ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿੱਚ ਲਿਆਂਦਾ ਜਾਂਦਾ ਹੈ। ਬੀਤੀ ਦਿਨੀ ਸਿੱਧੂ ਦੇ ਮਾਪਿਆਂ ਵਲੋਂ ਸਿੱਧੂ ਨੂੰ ਇਨਸਾਫ ਦਵਾਉਣ ਲਈ ਕੈਂਡਲ ਮਾਰਚ ਕਢਿਆ ਗਿਆ ਸੀ।