ਚੀਨ ਦਾ ਦਾਅਵਾ : 26 ਹਜ਼ਾਰ ਤੋਂ ਵਧ ਵਿਦਿਆਰਥੀਆਂ ਦੀ “ਜਲਦ ਵਾਪਸੀ” ਲਈ ਕਰ ਰਹੇ ਹਾਂ ਕੰਮ

by jaskamal

ਨਿਊਜ਼ ਡੈਸਕ : ਚੀਨ ਨੇ ਕੋਵਿਡ-19 ਮਹਾਮਾਰੀ ਕਾਰਨ ਸਖ਼ਤ ਵੀਜ਼ਾ ਪਾਬੰਦੀਆਂ ਕਾਰਨ ਦੇਸ਼ 'ਚ ਫਸੇ 23,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ‘ਜਲਦ ਵਾਪਸੀ’ ਲਈ ਕੰਮ ਕਰਨ ਦਾ ਭਾਰਤ ਨਾਲ ਵਾਅਦਾ ਕੀਤਾ ਹੈ। ਨਾਲ ਹੀ, ਚੀਨ ਨੇ ਭਾਰਤ ਨੂੰ ਭਰੋਸਾ ਦਿੱਤਾ ਹੈ ਕਿ ਭਾਰਤੀ ਵਿਦਿਆਰਥੀਆਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ, ਕਿਉਂਕਿ ਉਨ੍ਹਾਂ ਦੀ ਪੜ੍ਹਾਈ ਮੁੜ ਸ਼ੁਰੂ ਕਰਾਉਣਾ ਕੋਈ ਸਿਆਸੀ ਮੁੱਦਾ ਨਹੀਂ ਹੈ।

 ਇਨ੍ਹਾਂ ਭਾਰਤੀ ਵਿਦਿਆਰਥੀਆਂ ਦੇ ਗੁੰਝਲਦਾਰ ਮੁੱਦੇ 'ਤੇ ਆਪਣੀ ਪਹਿਲੀ ਸਕਾਰਾਤਮਕ ਗੱਲਬਾਤ ਵਿਚ ਚੀਨੀ ਵਿਦੇਸ਼ ਮੰਤਰਾਲਾ ਨੇ ਇੱਥੇ ਭਾਰਤੀ ਦੂਤਘਰ ਨੂੰ ਸੂਚਿਤ ਕੀਤਾ ਕਿ 'ਉਹ ਭਾਰਤੀ ਵਿਦਿਆਰਥੀਆਂ ਸਮੇਤ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੀ ਭਲਾਈ ਬਾਰੇ ਜਾਣੂ ਹਨ। ਮੰਗਲਵਾਰ ਨੂੰ ਇੱਥੇ ਭਾਰਤੀ ਦੂਤਘਰ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ, 'ਚੀਨ ਦੇ ਵਿਦੇਸ਼ ਮੰਤਰਾਲਾ ਨੇ ਦੂਤਘਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਭਾਰਤੀ ਵਿਦਿਆਰਥੀਆਂ ਸਮੇਤ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੀ ਭਲਾਈ ਬਾਰੇ ਜਾਣੂ ਹਨ।