ਜਲੰਧਰ ‘ਚ 70 ਤੋਂ ਵੱਧ ਨਵੇਂ ਕੋਰੋਨਾ ਮਾਮਲੇ

by vikramsehajpal

ਜਲੰਧਰ (ਦੇਵ ਇੰਦਰਜੀਤ) : ਸਿਹਤ ਮਹਿਕਮੇ ਨੂੰ ਬੁੱਧਵਾਰ 5321 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 114 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6344 ਹੋਰ ਲੋਕਾਂ ਦੇ ਸੈਂਪਲ ਲਏ।

ਹੁਣ ਤੱਕ ਕੁੱਲ ਸੈਂਪਲ-1190189
ਨੈਗੇਟਿਵ ਆਏ-1064019
ਪਾਜ਼ੇਟਿਵ ਆਏ-62200
ਡਿਸਚਾਰਜ ਹੋਏ ਮਰੀਜ਼-59874
ਮੌਤਾਂ ਹੋਈਆਂ-1450
ਐਕਟਿਵ ਕੇਸ-876

ਜਲੰਧਰ ਜ਼ਿਲ੍ਹੇ ਵਿਚ ਬੇਸ਼ੱਕ ਹੌਲੀ-ਹੌਲੀ ਕੋਰੋਨਾ ਦੀ ਰਫ਼ਤਾਰ ਘੱਟਣੀ ਸ਼ੁਰੂ ਹੋ ਗਈ ਹੈ ਪਰ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਕੋਰੋਨਾ ਕਾਰਨ ਜਿੱਥੇ 4 ਪੀੜਤਾਂ ਦੀ ਮੌਤ ਹੋ ਗਈ, ਉਥੇ ਹੀ 78 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਥੇ ਦੱਸ ਦੇਈਏ ਕਿ ਬੁੱਧਵਾਰ ਨੂੰ ਕੋਰੋਨਾ ਦੇ ਕਾਰਨ ਜ਼ਿਲ੍ਹੇ ਵਿਚ 2 ਲੋਕਾਂ ਦੀ ਮੌਤ ਹੋਣ ਦੇ ਨਾਲ-ਨਾਲ 65 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।

More News

NRI Post
..
NRI Post
..
NRI Post
..