ਮੁਸੀਬਤ ’ਚ ਫਸੇ ਪਾਕਿਸਤਾਨ ਵਿਚ ਗਏ 800 ਤੋਂ ਵੱਧ ਸ਼ਰਧਾਲੂ

by vikramsehajpal

ਅੰਮ੍ਰਿਤਸਰ(ਦੇਵ ਇੰਦਰਜੀਤ) : ਵਿਸਾਖੀ ਮੌਕੇ 12 ਤਰੀਖ ਨੂੰ ਭਾਰਤੀ ਸ਼ਰਧਾਲੂ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਲਈ ਰਵਾਨਾ ਹੋਏ ਪਿਛਲੇ ਦਿਨੀਂ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਸੱਦੇ ਉੱਤੇ ਇਸਲਾਮਿਕ ਕੱਟੜਵਾਦੀਆਂ ਵੱਲੋਂ ਹਿੰਸਕ ਰੋਸ ਮੁਜ਼ਾਹਰੇ ਵਿੱਚ ਫੱਸ ਗਏ ਸੀ। ਟੀਐਲਪੀ ਵਰਕਰਾਂ ਵੱਲੋਂ ਕੀਤੀ ਗਈ ਨਾਕਾਬੰਦੀ ਨਾਲ ਪ੍ਰਭਾਵਿਤ ਹੋਏ ਲੋਕਾਂ ਵਿੱਚ 800 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਵੀ ਸ਼ਾਮਲ ਸਨ।

ਪਾਕਿਸਤਾਨ ਵਿਚ 800 ਤੋਂ ਜ਼ਿਆਦਾ ਭਾਰਤੀ ਸਿੱਖ ਬੁੱਧਵਾਰ ਨੂੰ ਆਖ਼ਿਰਕਾਰ ਰਾਵਲਪਿੰਡੀ ਵਿਚ ਆਪਣੀ ਮੰਜ਼ਿਲ ਤੱਕ ਪਹੁੰਚ ਗਏ। ਦੇਸ਼ ਵਿਚ ਹਿਕ ਕੱਟੜ ਇਸਲਾਮੀ ਪਾਰਟੀ ਦੇ ਸਮਰਥਕਾਂ ਵੱਲੋਂ ਸੜਕਾਂ ਬੰਦ ਕੀਤੇ ਜਾਣ ਕਾਰਨ ਵਿਸਾਖੀ ਮਨਾਉਣ ਗੁਰਦੁਆਰਾ ਪੰਜਾ ਸਾਹਿਬ ਜਾਣ ਦੌਰਾਨ ਉਨ੍ਹਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਭਾਰਤੀ ਤੀਰਥ ਯਾਤਰੀ ਵਿਸਾਖੀ ਉਤਸਵ ਵਿਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਬਾਘਾ ਬਾਰਡਰ ਰਾਹੀਂ ਲਾਹੌਰ ਪੁੱਜੇ ਸਨ।

ਫਰਾਂਸ ਵਿਚ ਪੈਗੰਬਰ ਮੁਹੰਮਦ ਦਾ ਕਾਰਟੂਨ ਪ੍ਰਕਾਸ਼ਿਤ ਕਰਨ ਦੇ ਮਾਮਲੇ ਵਿਚ ਫ੍ਰਾਂਸੀਸੀ ਰਾਜਦੂਤ ਨੂੰ ਇੱਥੋਂ ਕੱਢਣ ਦੀ ਮੰਗ ਨੂੰ ਲੈ ਕੇ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ.ਐਲ.ਪੀ.) ਦੇ ਸਮਰਥਕਾਂ ਵੱਲੋਂ ਸੜਕਾਂ ਬੰਦ ਕੀਤੇ ਜਾਣ ਕਾਰਨ ਉਨ੍ਹਾਂ ਦੀ ਯਾਤਰਾ ਪ੍ਰਭਾਵਿਤ ਹੋਈ। ਪੰਜਾਬ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ 800 ਤੋਂ ਜ਼ਿਆਦਾ ਭਾਰਤੀ ਸਿੱਖਾਂ ਨੇ ਹਸਨ ਅਬਦਾਲ ਵਿਚ ਗੁਰਦੁਆਰਾ ਪੰਜਾ ਸਾਹਿਬ ਵਿਚ ਵਿਸਾਖੀ ਮਨਾਈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਭਾਰਤੀ ਸਿੱਖ ਪੁਲਸ ਅਤੇ ਰੇਂਜਰਸ ਨਾਲ 25 ਬੱਸਾਂ ਵਿਚ ਸਵਾਰ ਹੋ ਕੇ ਲਾਹੌਰ ਦੇ ਗੁਰਦੁਆਰਾ ਪੰਜਾ ਸਾਹਿਬ ਲਈ ਰਵਾਨਾ ਹੋਏ।

ਅਧਿਕਾਰੀ ਨੇ ਕਿਹਾ, ‘ਟੀ.ਐਲ.ਪੀ. ਦੇ ਪ੍ਰਦਰਸ਼ਨ ਦੌਰਾਨ ਸੜਕਾਂ ਬੰਦ ਹੋਣ ਕਾਰਨ ਸਿੱਖ ਯਾਤਰੀ 14 ਘੰਟੇ ਦੇ ਸਫ਼ਰ ਦੇ ਬਾਅਦ ਬੁੱਧਵਾਰ ਸਵੇਰੇ 4 ਵਜੇ ਦੇ ਬਾਅਦ ਹਸਨ ਅਬਦਾਲ ਪੁੱਜੇ, ਜਿੱਥੇ ਪਹੁੰਚਣ ਵਿਚ ਸਿਰਫ਼ 3 ਘੰਟੇ ਲੱਗਦੇ ਹਨ।’ ਬੁੱਧਵਾਰ ਨੂੰ ਉਨ੍ਹਾਂ ਨੇ ਮੁੱਖ ਪ੍ਰੋਗਰਾਮ ਵਿਚ ਹਿੱਸਾ ਲਿਆ, ਜਿਸ ਵਿਚ ਕਈ ਸਥਾਨਕ ਲੋਕਾਂ ਨੇ ਵੀ ਸ਼ਿਰਕਤ ਕੀਤੀ। ਭਾਰਤੀ ਸਿੱਖ ਪਾਕਿਸਤਾਨ ਵਿਚ ਦਿਨ ਦੇ ਠਹਿਰਾਅ ਦੌਰਾਨ ਪੰਜਾਬ ਵਿਚ ਹੋਰ ਪਵਿੱਤਰ ਸਥਾਨਾਂ ਦੀ ਵੀ ਯਾਤਰਾ ਕਰਨਗੇ।

ਪਾਕਿ ਵਿੱਚ ਫਸੇ ਭਾਰਤੀ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਸੀ, ਜਿਸ 'ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ।ਵਿਸਾਖੀ ਵਾਲੇ ਦਿਨਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਟਵੀਟ ਕੀਤਾ।

ਇਸ ਟਵੀਟ ਵਿੱਚ ਉਨ੍ਹਾਂ ਨੇ ਡਾ. ਐਸ ਜੈਸ਼ੰਕਰ ਨੂੰ ਬੇਨਤੀ ਕੀਤੀ ਕਿ ਲਾਹੌਰ ਵਿੱਚ ਫਸੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਹੋਈਆਂ ਝੜਪਾਂ ਦੌਰਾਨ ਮਦਦ ਦਿੱਤੀ ਜਾਵੇ। ਇਹ 818 ਮੈਂਬਰੀ ਜਥਾ ਅੰਮ੍ਰਿਤਸਰ ਤੋਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਸੀ।ਇਸ ਉੱਤੇ ਅੱਜ ਐਸ ਜੈ ਸ਼ੰਕਰ ਨੇ ਟਵੀਟ ਕਰਕੇ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਅਤੇ ਸਿੱਖ ਜੱਥੇ ਦੇ ਸੰਪਰਕ ਵਿੱਚ ਹਨ।

ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰਨਗੇ।ਜ਼ਿਕਰਯੋਗ ਹੈ ਕਿ 'ਸੋਮਵਾਰ ਨੂੰ ਰਾਵਲਪਿੰਡੀ ਦੇ ਗੁਰੂਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦੇ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਇਥੇ ਪਹੁੰਚੇ ਭਾਰਤੀ ਸਿੱਖ ਸ਼ਰਧਾਲੂ ਵਿਰੋਧ ਪ੍ਰਦਰਸ਼ਨ ਕਾਰਨ ਉਥੇ ਨਹੀਂ ਪਹੁੰਚ ਸਕੇ।