ਘਰ ‘ ਚ ਜਬਰਨ ਵੜ ਕੇ ਮਾਂ-ਪੁੱਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਭਰਤੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਧੂਰੀ ਦੇ ਪਿੰਡ ਘਨੋਰ ਕਲਾਂ ਵਿੱਚ ਪਿੰਡ ਦੇ ਹੀ ਲੋਕਾਂ ਵੱਲੋਂ ਘਰ ਵਿੱਚ ਜਬਰਨ ਵੜ ਕੇ ਬੱਚੇ-ਮਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਮਾਂ-ਪੁੱਤ ਗੰਭੀਰ ਰੂਪ ਵਿੱਚ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਜ਼ਖਮੀ ਮਹਿਲਾ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਆ ਕੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਵਲੋਂ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਮਾਂ-ਪੁੱਤ ਦੇ ਬਿਆਨਾਂ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।