ਨਸ਼ਾ ਵੇਚਣ ਤੋਂ ਰੋਕਣ ‘ਤੇ ਮਾਂ- ਪੁੱਤ ਨਾਲ ਹੋਈ ਕੁੱਟਮਾਰ,ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ਾ ਤੇਜ਼ੀ ਨਾਲ ਵੱਧ ਰਿਹਾ ਹੈ। ਰੋਜ਼ਾਨਾ ਕਈ ਨੌਜਵਾਨਾਂ ਦੀ ਨਸ਼ੇ ਕਰਕੇ ਜਾਨ ਚਲੀ ਜਾਂਦੀ ਹੈ। ਤਰਨਤਾਰਨ ਤੋਂ ਵੱਡੀ ਖ਼ਬਰ ਆ ਰਹੀ ਹੈ ਜਿਥੇ ਨਸ਼ਾ ਵੇਚਣ ਤੋਂ ਰੋਕਣ ਤੇ ਗੁਆਂਢੀਆਂ ਨੇ ਘਰ 'ਚ ਦਾਖਿਲ ਹੋ ਕੇ ਇਕ ਮਾਂ ਪੁੱਤ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ਦੇ ਘਰ ਨੂੰ ਅੱਗ ਲੱਗਾ ਦਿੱਤੀ। ਕੁੱਟਮਾਰ ਕਰਨ ਵਾਲਿਆਂ ਨੇ ਨੌਜਵਾਨ ਨੂੰ ਨੰਗਾ ਕਰਕੇ ਉਸ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ । ਪੁਲਿਸ ਨੇ ਪੀੜਤ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।

ਦੱਸਿਆ ਜਾ ਰਿਹਾ ਹੈ ਕਿ ਰਣਜੀਤ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਗੁਆਂਢ ਵਿੱਚ ਰਹਿੰਦੇ ਲੋਕ ਉਸ ਦੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਗਏ। ਪੀੜਤ ਨੇ ਦੱਸਿਆ ਕਿ ਦੋਸ਼ੀਆਂ ਨੇ ਘਰ ਅੰਦਰ ਹੀ ਗਾਲ੍ਹਾਂ ਕਢਣੀਆਂ ਸ਼ੁਰੂ ਕਰ ਦਿੱਤੀਆਂ। ਦੋਸ਼ੀਆਂ ਨੇ ਰਣਜੀਤ ਕੌਰ ਦਾ ਦੁਪੱਟਾ ਲਾਹ ਕੇ ਉਸ ਨੂੰ ਧੱਕਾ ਮਾਰੀਆ ਤੇ ਬੇਇਜਤ ਕੀਤਾ। ਇਸ ਤੋਂ ਬਾਅਦ ਮੁਲਾਜਮਾਂ ਨੇ ਘਰ ਨੂੰ ਅੱਗ ਲੱਗਾ ਦਿੱਤੀ। ਰਣਜੀਤ ਕੌਰ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।