ਨਾਭਾ (ਨੇਹਾ): ਨਾਭਾ ਦੇ ਨੇੜਲੇ ਪਿੰਡ ਬਾਬਰਪੁਰ ਵਿਖੇ ਬਿਜਲੀ ਸਪਲਾਈ ਦੀ ਮੁਰੰਮਤ ਦੌਰਾਨ ਇੱਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੀਵ ਕੁਮਾਰ (ਵਾਸੀ ਪਿੰਡ ਭੋੜੇ) ਵਜੋਂ ਹੋਈ ਹੈ, ਜੋ ਖੰਭੇ ’ਤੇ ਕੰਮ ਕਰਦੇ ਸਮੇਂ ਅਚਾਨਕ ਬਿਜਲੀ ਦਾ ਝਟਕਾ ਲੱਗਣ ਕਾਰਨ ਜ਼ਮੀਨ ’ਤੇ ਡਿੱਗ ਗਿਆ ਸੀ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੀ ਮਾਤਾ ਸ਼ਿਮਲੋ ਦੇਵੀ ਇਹ ਸਦਮਾ ਬਰਦਾਸ਼ਤ ਨਾ ਕਰ ਸਕੀ ਅਤੇ ਕੁਝ ਹੀ ਘੰਟਿਆਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਵੀ ਮੌਤ ਹੋ ਗਈ। ਇੱਕੋ ਪਰਿਵਾਰ ਵਿੱਚ ਹੋਈਆਂ ਦੋ ਮੌਤਾਂ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।


