MP ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ: ਬੱਚਾ ਕਾਫੀ ਡਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਦੇ ਮੈਬਰ ਪਾਰਲੀਮੈਂਟ ਰਵਨੀਤ ਬਿੱਟੂ 'ਤੇ ਤੰਜ ਕੱਸਿਆ ਗਿਆ। MP ਰਵਨੀਤ ਬਿੱਟੂ ਨੇ ਬਿਨਾਂ ਨਾਮ ਲਏ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਲੰਬੇ ਹੱਥੀ ਲਿਆ। ਬਿੱਟੂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਲੜਾਈ 'ਚ ਸਿਰ ਦੇਣ ਦੀ ਗੱਲ ਕਰਨ ਵਾਲਾ ਅੱਜ ਚਪੇੜਾਂ ਦੇ ਡਰ ਕਾਰਨ ਫੇਸਬੁੱਕ ਤੇ ਸਫਾਈ ਦੇ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੱਚਾ ਕਾਫੀ ਡਰ ਗਿਆ ਹੈ ਤੇ ਉਸ ਨੂੰ ਮੁਆਫ਼ ਕਰ ਦੇਣਾ ਚਾਹੀਂਦਾ ਹੈ । ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਈ ਧਮਕੀ ਨਹੀਂ ਦਿੱਤੀ ਸਗੋਂ ਉਹ ਖੁਦ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ।