ਵਾਸ਼ਿੰਗਟਨ , 25 ਮਾਰਚ ( NRI MEDIA )
2016 ਵਿੱਚ ਹੋਈਆਂ ਅਮਰੀਕੀ ਚੋਣਾਂ ਵਿੱਚ ਰੂਸ ਦੇ ਦਖਲ ਦੀ ਜਾਂਚ ਰਿਪੋਰਟ ਪਿਛਲੇ ਦਿਨੀ ਅਟਾਰਨੀ ਜਨਰਲ ਨੂੰ ਸੌਂਪੀ ਗਈ ਸੀ ਜਿਸ ਤੋ ਬਾਅਦ ਅਟਾਰਨੀ ਜਨਰਲ ਨੇ ਇਸ ਰਿਪੋਰਟ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ ,ਅਮਰੀਕੀ ਅਟਾਰਨੀ ਜਨਰਲ ਵਿਲੀਅਮ ਬਾਰ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣਾਂ ਵਿਚ ਰੂਸੀ ਦਖਲ ਦਾ ਕੋਈ ਸਬੂਤ ਨਹੀਂ ਮਿਲਿਆ , ਅਟਾਰਨੀ ਜਰਨਲ ਨੇ ਖੁਲਾਸਾ ਕੀਤਾ ਕਿ ਵਿਸ਼ੇਸ਼ ਜਾਂਚਕਰਤਾ ਰਾਬਰਟ ਮੂਲਰ ਦੀ ਜਾਂਚ ਰਿਪੋਰਟ ਦੇ ਵਿੱਚ ਟਰੰਪ ਦੇ ਕਿਸੇ ਵੀ ਅਪਰਾਧ ਦੀ ਕੋਈ ਗੱਲ ਨਹੀਂ ਕੀਤੀ ਗਈ , ਜਿਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਨੂੰ ਵੱਡੀ ਰਾਹਤ ਮਿਲੀ ਹੈ |
ਇਸ ਬਾਰੇ ਖੁਲਾਸਾ ਕਰਦੇ ਹੋਏ ਅਟਾਰਨੀ ਜਨਰਲ ਨੇ ਇਕ ਵੱਡਾ ਬਿਆਨ ਦਿੱਤਾ ਹੈ ਕਿ ਇਨਾ ਚੋਣਾਂ ਦੌਰਾਨ ਰਾਸ਼ਟਰਪਤੀ ਟਰੰਪ ਨੇ ਕੋਈ ਅਪਰਾਧ ਨਹੀਂ ਕੀਤਾ ਹਾਲਾਂਕਿ ਰਿਪੋਰਟ ਵਿੱਚ ਉਨ੍ਹਾਂ ਨੂੰ ਪੂਰੀ ਤਰ੍ਹਾਂ ਦੋਸ਼ ਮੁਕਤ ਵੀ ਨਹੀਂ ਦੱਸਿਆ ਗਿਆ ਇਸ ਰਿਪੋਰਟ ਵਿੱਚ ਮਿਲੇ ਸਬੂਤ ਦੋਨੇ ਪਾਸੇ ਇਸ਼ਾਰਾ ਕਰ ਰਹੇ ਹਨ , 2016 ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਰੂਸ ਦੇ ਦਖਲ ਦੀ ਜਾਂਚ ਲਈ ਵਿਸ਼ੇਸ਼ ਜਾਂਚ ਅਧਿਕਾਰੀ ਰੋਬਰਟ ਮੂਲਰ ਨੂੰ ਇਹ ਜਾਂਚ ਸੌਂਪੀ ਗਈ ਸੀ |
ਰਾਬਰਟ ਮੂਲਰ ਦੀ ਰਿਪੋਰਟ ਦੇ ਸਰਵਜਨਕ ਹੋਣ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਫਲੋਰਿਡਾ ਵਿੱਚ ਮੀਡੀਆ ਨੂੰ ਕਿਹਾ ਕਿ ਇਹ ਸਭ ਤੋਂ ਸ਼ਰਮਨਾਕ ਘਟਨਾ ਸੀ, ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਅਤੇ ਦੇਸ਼ ਨੂੰ ਇਹ ਸਭ ਝੱਲਣਾ ਪਿਆ ਇਹ ਬਹੁਤ ਹੀ ਸ਼ਰਮਨਾਕ ਹੈ , ਇੱਕ ਲੰਬੀ ਜਾਂਚ ਅਤੇ ਕਈ ਲੋਕਾਂ ਨੂੰ ਪ੍ਰੇਸ਼ਾਨ ਕਰਨ ਤੋਂ ਬਾਅਦ ਸਿਰਫ ਇਹ ਘੋਸ਼ਣਾ ਕੀਤੀ ਗਈ ਕਿ ਇਨ੍ਹਾਂ ਚੋਣਾਂ ਵਿੱਚ ਰੋਸ ਦਾ ਕੋਈ ਦਖਲ ਨਹੀਂ ਸੀ ਇਹ ਬਿਲਕੁਲ ਮੰਦਭਾਗਾ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੋ ਚੁੱਕਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਰੂਸ ਨੇ ਕੋਈ ਦਖ਼ਲ ਨਹੀਂ ਦਿੱਤਾ ਸੀ |
ਇਸ ਤੋਂ ਪਹਿਲਾਂ ਅਮਰੀਕਾ ਦੇ ਵਿਸ਼ੇਸ਼ ਜਾਂਚ ਅਧਿਕਾਰੀ ਰੋਬਰਟ ਮੂਲਰ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਰੂਸ ਦੇ ਦਖਲ ਦਿੱਤੇ ਜਾਣ ਦੇ ਮਾਮਲੇ ਦੀ ਗੁਪਤ ਜਾਂਚ ਤੋਂ ਬਾਅਦ ਰਿਪੋਰਟ ਅਟਾਰਨੀ ਜਨਰਲ ਵਿਲੀਅਮ ਬਾਰ ਨੂੰ ਸੌਂਪ ਦਿੱਤੀ ਸੀ , ਇਸ ਮਾਮਲੇ ਦੇ ਜਾਂਚ ਅਧਿਕਾਰੀ ਰਾਬਰਟ ਮੂਲਰ ਪਿਛਲੇ ਦੋ ਸਾਲਾਂ ਤੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਰੂਸ ਦੇ ਦਖ਼ਲ ਦੇ ਮਾਮਲੇ ਦੀ ਜਾਂਚ ਕਰ ਰਹੇ ਸਨ , ਇਸ ਰਿਪੋਰਟ ਵਿੱਚ ਸਾਫ਼ ਸਾਬਤ ਹੋਣਾ ਰਾਸ਼ਟਰਪਤੀ ਟਰੰਪ ਲਈ ਵੱਡੀ ਰਾਹਤ ਹੈ |

