ਵਾਸ਼ਿੰਗਟਨ , 19 ਅਪ੍ਰੈਲ ( NRI MEDIA )
2016 ਵਿਚ ਅਮਰੀਕਾ ਵਿਚ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਰੂਸ ਦੀ ਦਖ਼ਲਅੰਦਾਜ਼ੀ ਦੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ, ਸਪੈਸ਼ਲ ਕੌਂਸਲ ਰੌਬਰਟ ਮੁਲਰ ਨੇ ਇਸ ਕੇਸ ਦੀ ਤਫ਼ਤੀਸ਼ ਕੀਤੀ ਸੀ , ਰਾਸ਼ਟਰਪਤੀ ਡੌਨਲਡ ਟ੍ਰੰਪ 'ਤੇ ਰੂਸ ਦੀ ਸਹਾਇਤਾ ਨਾਲ ਚੋਣਾਂ ਜਿੱਤਣ ਦਾ ਦੋਸ਼ ਲਗਾਇਆ ਗਿਆ ਸੀ ਪਰ ਰਿਪੋਰਟ ਵਿੱਚ ਅਜਿਹਾ ਕੁਝ ਸਾਹਮਣੇ ਨਹੀਂ ਆਇਆ , ਨਿਆਂ ਵਿਭਾਗ ਵਲੋਂ ਰਿਪੋਰਟ ਜਾਰੀ ਹੋਣ ਤੋਂ ਬਾਅਦ ਟਰੰਪ ਨੇ ਆਪਣੇ ਵਿਰੋਧੀਆਂ ਤੇ ਨਿਸ਼ਾਨਾ ਸਾਧਿਆ ਹੈ |

ਅਮਰੀਕੀ ਵਿਸ਼ੇਸ਼ ਵਕੀਲ ਰਾਬਰਟ ਮੂਲਰ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਜਦੋਂ ਮੂਲਰ ਨੂੰ ਨਿਯੁਕਤ ਕੀਤਾ ਗਿਆ ਸੀ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪਹਿਲਾ ਪ੍ਰਤੀਕਰਮ ਸੀ ਕਿ ਵਿਸ਼ੇਸ਼ ਵਕੀਲ ਦੇ ਨਿਯੁਕਤ ਹੋਣ ਨਾਲ ਉਨ੍ਹਾਂ ਦੇ ਕਾਰਜਕਾਲ ਦਾ ਅੰਤ ਆ ਗਿਆ ਹੈ , ਅਮਰੀਕੀ ਅਟਾਰਨੀ ਜਨਰਲ ਵਿਲੀਅਮ ਬਾਰ ਨੇ ਵੀਰਵਾਰ ਨੂੰ ਸੰਸਦ ਨੂੰ ਦਸਿਆ ਕਿ ਇਸ ਮਾਮਲੇ ਵਿੱਚ ਰਾਸ਼ਟਰਪਤੀ ਦੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ, ਦੋ ਸਾਲ ਦੀ ਇਸ ਪੜਤਾਲ ਵਿਚ 2016 ਵਿਚ ਅਮਰੀਕਾ ਦੇ ਰਾਸ਼ਟਰਪਤੀ ਚੋਣ ਦੇ ਦੌਰਾਨ ਰੂਸ ਨਾਲ ਜੁੜਿਆ ਕੋਈ ਸਬੂਤ ਸਾਹਮਣੇ ਨਹੀਂ ਆਇਆ ਕਿ ਟਰੰਪ ਦੀ ਚੋਣ ਮੁਹਿੰਮ ਦੀ ਟੀਮ ਨੇ ਰੂਸ ਨਾਲ "ਗਠਜੋੜ" ਬਣਾਇਆ ਸੀ |
ਅਮਰੀਕੀ ਅਟਾਰਨੀ ਜਨਰਲ ਵਿਲੀਅਮ ਬਾਰ ਨੇ ਕਿਹਾ ਕਿ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਰੂਸ ਨੇ ਇਸ ਵਿੱਚ ਦਖ਼ਲ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਇਹ ਸਪੱਸ਼ਟ ਹੋ ਗਿਆ ਹੈ ਕਿ ਰੂਸੀ ਸਰਕਾਰ ਨੂੰ ਅਮਰੀਕਾ ਦੀਆਂ ਚੋਣਾਂ ਦੌਰਾਨ ਰਾਸ਼ਟਰਪਤੀ ਟਰੰਪ ਜਾਂ ਉਨ੍ਹਾਂ ਦੀ ਟੀਮ ਦਾ ਸਹਿਯੋਗ ਪ੍ਰਾਪਤ ਨਹੀਂ ਹੋ ਸਕਿਆ ਅਤੇ ਰੂਸ ਵਲੋਂ ਲਿਸੇ ਵੀ ਤਰੀਕੇ ਨਾਲ ਅਮਰੀਕੀ ਰਾਸ਼ਟਰਪਤੀ ਚੋਣਾਂ ਨੂੰ ਪ੍ਰਭਾਵਤ ਨਹੀਂ ਕੀਤਾ ਗਿਆ |
ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਜਦ ਟਰੰਪ ਨੂੰ ਵਿਸ਼ੇਸ਼ ਵਕੀਲ ਦੇ ਰੂਪ ਵਿੱਚ ਰਾਬਰਟ ਮੂਲਰ ਦੀ ਨਿਯੁਕਤੀ ਦੀ ਖਬਰ ਲੱਗੀ ਸੀ ਤਾਂ ਉਨ੍ਹਾਂ ਨੇ ਆਪਣੇ ਸਿਰ ਨੂੰ ਫੜਿਆ ਸੀ ਦੀ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਟਰੰਪ ਨੇ ਮੂਲਰ ਦੀ ਨਿਯੁਕਤੀ ਖਬਰ ਤੇ ਕਿਹਾ ਸੀ ਕਿ ਹੇ ਮੇਰੇ ਪਰਮੇਸ਼ੁਰ ਮੈਂ ਬਹੁਤ ਬੁਰੀ ਖਬਰ ਸੁਣ ਰਿਹਾ ਹਾਂ, ਇਹ ਮੇਰੇ ਰਾਸ਼ਟਰਪਤੀ ਕਾਰਜਕਾਲ ਦਾ ਅੰਤ ਹੈ |



