ਮੁੰਬਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ.-12 ਦਾ 31ਵਾਂ ਮੁਕਾਬਲਾ ਵਾਨਖੇੜੇ ਸਟੇਡੀਅਮ 'ਚ ਮੁੰਬਈ ਤੇ ਬੈਂਗਲੁਰੂ ਵਿਚਾਲੇ ਖੇਡਿਆ ਗਿਆ। ਜਿਸ 'ਚ ਮੁੰਬਈ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਟੀਮ ਨੇ ਮੁੰਬਈ ਇੰਡੀਅਨਜ਼ ਨੂੰ 172 ਦੌੜਾਂ ਦਾ ਟੀਚਾ ਦਿੱਤਾ ਸੀ।
ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਦਸਣਯੋਗ ਹੈ ਕਿ ਬੈਂਗਲੁਰੂ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਏ. ਬੀ. ਡਿਵੀਲੀਅਰਸ ਨੇ 74 ਦੌੜਾਂ ਦਾ ਬਣਾਈਆਂ ਤੇ ਮੋਇਨ ਅਲੀ ਨੇ 50 ਦੌੜਾਂ ਦਾ ਯੋਗਦਾਨ ਦਿੱਤਾ।
