ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਰਤਾ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਕੈਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪਾਕਿਸਤਾਨ ਦੀ ਇੱਕ ਅੱਤਵਾਦ ਵਿਰੋਧੀ ਅਦਾਲਤ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ ਰਚਣ ਵਾਲੇ ਸਾਜਿਦ ਮਜੀਦ ਮੀਰ ਨੂੰ ਅੱਤਵਾਦ ਨੂੰ ਵਿੱਤ ਪੋਸ਼ਣ ਦੇ ਇੱਕ ਮਾਮਲੇ 'ਚ 15 ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਹੈ।

ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ ਹੈ। ਅਮਰੀਕਾ ਨੇ ਉਸ 'ਤੇ 5 ਮਿਲੀਅਨ ਡਾਲਰ ਦਾ ਇਨਾਮ ਵੀ ਐਲਾਨਿਆ ਹੈ।

ਦਰਅਸਲ ਅੱਤਵਾਦੀ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਆਲਮੀ ਸੰਸਥਾ ਐੱਫਏਟੀਐੱਫ ਦੇ ਅਧਿਕਾਰੀ ਮਨੀ ਲਾਂਡਰਿੰਗ ਤੇ ਅੱਤਵਾਦ ਨੂੰ ਵਿੱਤ ਪੋਸ਼ਣ ਦੇ ਖਿਲਾਫ ਇਸਲਾਮਾਬਾਦ ਵੱਲੋਂ ਚੁੱਕੇ ਗਏ ਕਦਮਾਂ ਤੇ ਇਸ ਸਬੰਧ 'ਚ ਕੀਤੇ ਗਏ ਸੁਧਾਰਾਂ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਲਈ ਜਲਦ ਹੀ ਪਾਕਿਸਤਾਨ ਦਾ ਦੌਰਾ ਕਰਨ ਜਾ ਰਹੇ ਹਨ।

ਵਕੀਲ ਨੇ ਕਿਹਾ ਕਿ ਸਾਜਿਦ ਮਜੀਦ ਮੀਰ ਅਪ੍ਰੈਲ 'ਚ ਗ੍ਰਿਫਤਾਰੀ ਤੋਂ ਬਾਅਦ ਲਾਹੌਰ ਦੀ ਕੋਟ ਲਖਪਤ ਜੇਲ 'ਚ ਬੰਦ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਾਜਿਦ ਮਜੀਦ ਮੀਰ 'ਤੇ 4 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਹੈ।