ਨਗਰ ਨਿਗਮ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਕਸੂਤੇ ਘਿਰ ਗਏ ਹਨ। ਚੰਡੀਗੜ੍ਹ ਨਗਰ ਨਿਗਮ ਵੱਲੋਂ ਨੋਟਿਸ ਜਾਰੀ ਕਰਕੇ 29 ਹਜ਼ਾਰ ਦਾ ਜੁਰਮਾਨਾ ਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜੁਰਮਾਨਾ ਬਿਨਾ ਮਨਜ਼ੂਰੀ ਦੇ ਪੋਸਟਰ ਅਤੇ ਬੈਨਰ ਲਾਉਣ ਨੂੰ ਲੈ ਕੇ ਲਾਇਆ ਗਿਆ ਹੈ।

ਦੱਸਣਯੋਗ ਹੈ ਕਿ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵੱਜੋਂ ਤਾਜਪੋਸ਼ੀ ਸਮਾਰੋਹ ਦੌਰਾਨ ਆਪਣਾ ਕਾਰਜਭਾਰ ਸੰਭਾਲਿਆ ਸੀ। ਉਨ੍ਹਾਂ ਦੇ ਸੁਆਗਤ ਲਈ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਦਰੱਖਤਾਂ 'ਤੇ ਪੋਸਟਰ ਅਤੇ ਬੈਨ ਲਾ ਦਿੱਤੇ ਗਏ ਸਨ ਅਤੇ ਇਸ ਦੀ ਮਨਜ਼ੂਰੀ ਵੀ ਨਹੀਂ ਲਈ ਗਈ ਸੀ।