ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦੇ ਕਤਲ ਹੋਣ ਦਾ ਮਾਮਲਾ ਸਾਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਸਕੱਤਰ ਸਿੰਘ ਵਜੋਂ ਹੋਈ ਹੈ। ਬੁੱਟਰ ਸਿਵੀਆਂ ਨੇ ਦੱਸਿਆ ਕਿ ਉਸ ਦਾ ਭਤੀਜਾ ਸਕੱਤਰ ਸਿੰਘ ਸ਼ਰਾਬ ਦੇ ਠੇਕੇਦਾਰ ਅਧੀਨ ਕੰਮ ਕਰਦਾ ਹੈ। ਪਿਛਲੇ ਦਿਨ ਜਦੋਂ ਉਹ ਘਰ ਨਹੀਂ ਆਇਆ ਤਾਂ ਉਹ ਉਸ ਦੀ ਭਾਲ ਕਰਨ ਲਈ ਨਿਕਲ ਗਏ।

ਉਨ੍ਹਾਂ ਦੱਸਿਆ ਕਿ ਪਿੰਡ ਟਕਾਰਪੁਰ ਕੋਲ ਜਦੋਂ ਉਹ ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਸਕੱਤਰ ਸਿੰਘ ਗੰਭੀਰ ਹਾਲਤ 'ਚ ਸੜਕ ’ਤੇ ਪਿਆ ਹੋਇਆ ਸੀ। ਉਸ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ। ਉਸ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।