ਪੁਰਾਣੀ ਰੰਜਿਸ਼ ਕਾਰਨ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਨਵਾਂ ਪਿੰਡ ਦੇ ਰਹਿਣ ਵਾਲੇ ਧਰਮਜੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਆਪਣੇ ਬੱਚੇ ਦੇ ਕਤਲ ਲਈ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ।

ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਲਗਾਤਾਰ ਪੁਲਿਸ ਨੂੰ ਸੂਚਨਾ ਦਿੰਦੇ ਰਹੇ ਕਿ ਇਹ ਲੋਕ ਸਾਡੇ ਬੱਚੇ ਦਾ ਕਤਲ ਕਰ ਸਕਦੇ ਹਨ ਪਰ ਪੁਲਿਸ ਅਧਿਕਾਰੀ ਪਰਸ਼ੋਤਮ ਨੇ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ। ਮ੍ਰਿਤਕ ਦੇ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸੇ ਜਨਾਨੀ ਨਾਲ ਨਜਾਇਜ਼ ਸਬੰਧਾਂ ਨੂੰ ਲੈ ਮੁਲਜ਼ਮਾਂ ਦੀ ਨੌਜਵਾਨ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ, ਜਿਸ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।