ਹੇਅਰ ਡਰੈੱਸਰ ਦਾ ਕੰਮ ਕਰਨ ਵਾਲੇ ਨੌਜਵਾਨ ਦਾ ਉਸਤਰੇ ਨਾਲ ਗਲਾ ਵੱਢ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਟਿੱਬਾ ਰੋਡ ਸਥਿਤ ਸਤਿਸੰਗ ਘਰ ਨੇੜੇ ਇਕ ਹੇਅਰ ਡਰੈੱਸਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲ ਨੇ ਦੁਕਾਨ 'ਚ ਪਏ ਉਸਤਰੇ ਨਾਲ ਹੀ ਉਸ ਦਾ ਗਲਾ ਵੱਢ ਦਿੱਤਾ। ਮ੍ਰਿਤਕ ਦੀ ਪਛਾਣ ਮੁਹੰਮਦ ਇਸਲਾਮ ਦੇ ਤੌਰ 'ਤੇ ਹੋਈ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਵਾਰਦਾਤ 'ਚ ਇਸਤੇਮਾਲ ਕੀਤਾ ਉਸਤਰਾ ਬਰਾਮਦ ਕਰ ਲਿਆ ਹੈ।

ਇਸ ਦੇ ਨਾਲ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਹੁਣ ਪੁਲਿਸ ਇਲਾਕੇ 'ਚ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਰਾਤ ਸਮੇਂ ਕੌਣ-ਕੌਣ ਮ੍ਰਿਤਕ ਦੀ ਦੁਕਾਨ 'ਤੇ ਆਇਆ ਸੀ।