ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਵਿਖੇ ਇਕ ਮਾਮਲਾ ਸਾਮਣੇ ਆਇਆ ਹੈ ਜਿਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਿਰਚਾਂ ਮਾਰ ਕੇ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਰੋਹਿਤ ਪੁੱਤਰ ਰਮੇਸ਼ ਕੁਮਾਰ ਜੋ ਕਿ ਮਿਹਨਤ ਮਜ਼ਦੂਰੀ ਦੇ ਨਾਲ-ਨਾਲ ਆਟੋ ਵੀ ਚਲਾਉਂਦਾ ਸੀ। ਉਹ ਕੰਮ ਤੋਂ ਘਰ ਆਇਆ ਅਤੇ ਪਰਿਵਾਰ ਵਾਲਿਆਂ ਨੂੰ ਰੋਟੀ ਬਣਾਉਣ ਲਈ ਕਹਿ ਕੇ ਘਰੋਂ ਬਾਹਰ ਚਲਾ ਗਿਆ।

ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਰੋਹਿਤ ਦਾ ਨਿਰਮਲ ਬਾਬੇ ਨਾਲ ਝਗੜਾ ਹੋ ਗਿਆ ਹੈ ਤੇ ਇਸ ਨੂੰ ਕਿਰਚਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।