ਮੂਸੇਵਾਲਾ ਕਤਲ ਮਾਮਲਾ : ਅਦਾਲਤ ਨੇ ਗੈਂਗਸਟਰ ਕੇਕੜਾ ਤੇ ਮਨਪ੍ਰੀਤ ਸਿੰਘ ਨੂੰ ਭੇਜਿਆ ਪੁਲਿਸ ਰਿਮਾਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਦੋਸ਼ੀ ਗੈਂਗਸਟਰ ਸੰਦੀਪ ਕੇਕੜਾ ਤੇ ਮਨਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ । ਅਦਾਲਤ ਨੇ ਸੰਦੀਪ ਕੇਕੜਾ ਨੂੰ 11 ਦਿਨਾਂ ਦੇ ਰਿਮਾਂਡ 'ਤੇ ਜਦਕਿ ਮਨਪ੍ਰੀਤ ਮੰਨਾ ਨੂੰ 9 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਦੱਸ ਦੇਈਏ ਕਿ ਕੇਕੜਾ ਉਹ ਮੁਲਜ਼ਮ ਹੈ ਜਿਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ ।

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਮਾਰ ਕਰ ਕਤਲ ਕੀਤਾ ਗਿਆ ਸੀ । ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹੁਣ ਇਸ ਦੇ ਤਾਰ ਮਹਾਰਾਸ਼ਟਰ ਦੇ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਇਸ ਮਾਮਲੇ 'ਚ ਪੰਜਾਬ ਪੁਲਿਸ 8 ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ ਹੈ।