ਮੂਸੇਵਾਲਾ ਦੇ ਪਿਤਾ ਨੇ ਬਣਵਾਇਆ ਪੁੱਤ ਦਾ ਟੈਟੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਮੌਤ 29 ਮਈ ਨੂੰ ਗੋਲੀਆਂ ਮਾਰ ਕੇ ਦਿੱਤੀ ਗਈ ਸੀ, ਜਿਸ ਨੂੰ ਹੁਣ 5 ਮਹੀਨੇ ਹੋ ਗਏ ਹਨ। ਦੱਸ ਦਈਏ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਫੈਨਸ ਵੀ ਉਸ ਦਾ ਟੈਟੂ ਬਣਵਾ ਰਹੇ ਸੀ। ਇਕ ਦੌਰਾਨ ਅੱਜ ਮੂਸੇਵਾਲਾ ਦੇ ਪਿਤਾ ਆਪਣੇ ਪੁੱਤ ਦਾ ਟੈਟੂ ਬਣਵਾਉਂਦੇ ਨਜ਼ਰ ਆ ਰਹੇ ਹਨ। ਸਭ ਦੇ ਚਹੇਤੇ ਗਾਇਕ ਨੂੰ ਸਾਰੀ ਉਮਰ ਯਾਦ ਰੱਖਣ ਲਈ ਊਨਾ ਦਾ ਟੈਟੂ ਬਾਂਹ ਤੇ ਬਣਵਾ ਰਹੇ ਹਨ।

ਜਿਸ ਦੀਆਂ ਕਈ ਵੀਡਿਓਜ਼ ਸਾਹਮਣੇ ਵੀ ਆਇਆ ਹਨ। ਤਸਵੀਰ ਵਿੱਚ ਦੇਖ ਸਕਦੇ ਹੋ ਸਿੱਧੂ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦਾ ਟੈਟੂ ਬਣਵਾ ਰਹੇ ਹਨ, ਜੋ ਕਿ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਵੀ ਕੀਤੀ ਹੈ। ਇਸ ਫੋਟੋ ਨੂੰ ਫੈਨਸ ਵਲੋਂ ਤੇਜ਼ੀ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਦੱਸ ਦਈਏ ਸਿੱਧੂ ਆਪਣੇ ਪਿਤਾ ਨੂੰ ਆਪਣਾ ਦੋਸਤ ਸੱਮਝਦੇ ਸੀ।

ਜਿਕਰਯੋਗ ਹੈ ਕਿ ਸਿੱਧੂ ਦੇ ਕਤਲ ਦੀ ਜਿੰਮੇਵਾਰੀ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਨੇ ਲਈ ਸੀ। ਇਸ ਮਾਮਲੇ ਵਿੱਚ ਕਈ ਸ਼ਰਾਪ ਸ਼ੂਟਰਾ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕੀਤਾ ਹੈ। ਜਿਨ੍ਹਾਂ ਕੋਲੋਂ ਪੁਲਿਸ ਵਲੋਂ ਪੁੱਛਗਿੱਛ ਜਾਰੀ ਹੈ। ਦੱਸ ਦਈਏ ਕਿ ਬੀਤੀ ਦਿਨੀਂ ਇਸ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਸਰ ਵਿਖੇ 2 ਸ਼ਰਾਪ ਸ਼ੂਟਰਾ ਜਗਰੂਪ ਤੇ ਮਨੂੰ ਦਾ ਐਨਕਾਊਂਟਰ ਕੀਤਾ ਗਿਆ ਸੀ।

ਸਿੱਧੂ ਕਤਲ ਕਾਂਡ ਨੂੰ ਲੈ ਕੇ ਗੈਂਗਸਟਰ ਜੱਗੂ ਭਗਵਾਨਪੁਰੀਆਂ ਤੋਂ ਹੀ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੱਲ ਪੁਲਿਸ ਨੇ ਆਖ਼ਰੀ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਦਾਅਵਾ ਕੀਤਾ ਹੈ ਦੀਪਕ ਮੁੰਡੀ ਕੋਲੋਂ ਵੱਡੇ ਖੁਲਾਸੇ ਹੋ ਸਕਦੇ ਹਨ।