ਮੂਸੇਵਾਲਾ ਦੇ ਪਿਤਾ ਵੱਲੋਂ ਚੋਣ ਲੜਨ ਤੋਂ ਕੀਤਾ ਇਨਕਾਰ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੰਗਰੂਰ ਜਿਮਨੀ ਚੋਣਾਂ ਲੜਨ ਤੋਂ ਸਾਫ ਨਾਂਹ ਕਰ ਦਿੱਤੀ ਹੈ ਉਨ੍ਹਾਂ ਕਿਹਾ ਕਿ ਅਜੇ ਮੇਰੇ ਪੁੱਤਾ ਦਾ ਸਿਵਾ ਠੰਢਾ ਨਹੀਂ ਹੋਇਆ। ਮੈਂ ਕੋਈ ਚੋਣ ਨਹੀਂ ਲੜ ਰਿਹਾ ਹਾਂ। ਤੁਸੀਂ ਦੁਖ 'ਚ ਮੇਰਾ ਸਾਥ ਦਿੱਤਾ ਹੈ, ਤੁਹਾਡਾ ਧੰਨਵਾਦ। 8 ਤਰੀਕ ਨੂੰ ਮੇਰੇ ਬੱਚੇ ਦਾ ਭੋਗ ਹੈ, ਤੁਸੀਂ ਜ਼ਰੂਰ ਆਉਣਾ, ਮੈਂ ਦਿਲ ਖੋਲ੍ਹ ਕੇ ਗੱਲਾਂ ਕਰਾਂਗਾ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸਿਫਾਰਿਸ਼ ਕੀਤੀ ਸੀ।