ਮੂਸੇਵਾਲਾ ‌ਦੇ ਪਿਤਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ‘ਤੇ ਰੁੱਖ ਲਾਉਣ ਦੀ ਕੀਤੀ ਅਪੀਲ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਤੋਂ ਟੀਮਾਂ ਲੰਗਰ ਦੇ ਪ੍ਰਬੰਧ ਲਈ ਲਗਾਈਆਂ ਗਈਆਂ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਾਰੇ ਪਹੁੰਚੇ ਹੋਏ ਲੋਕਾਂ ਦਾ ਧੰਨਵਾਦ ਕੀਤਾ।ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ 29 ਮਈ ਨੂੰ ਸਾਡੇ ਲਈ ਕਾਲਾ ਦਿਨ ਚੜ੍ਹਿਆ ਸੀ, ਜਿਸ ਨੇ ਸਾਡੀਆਂ ਖ਼ੁਸ਼ੀਆਂ ਖੋਹ ਲਈਆਂ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਸਤਾਰਾਂ ਸਜਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ ਕਿਉਂ ਕਿ ਇਹੀ ਉਨ੍ਹਾਂ ਦੇ ਪੁੱਤ ਦਾ ਸੁਨੇਹਾ ਸੀ। ਉਨ੍ਹਾਂ ਨੇ ਕਿਹਾ ਕਿ ਸਾਰੇ ਲੋਕ ਰੁੱਖ ਲਗਾਉਣ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰ ਕੇ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਲਈ ਗਈ ਸੀ।