ਮੂਸੇਵਾਲਾ ਦੀ ਮੌਤ ਤੋਂ ਬਾਅਦ ਮਾਤਾ ਦਾ ਬਿਆਨ ਆਇਆ ਸਾਮਣੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਮਾਤਾ ਕੈਮਰੇ ਦੇ ਸਾਹਮਣੇ ਆ ਕੇ ਬੋਲੀ ਹੈ ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਨੇ ਦੁਨੀਆ ’ਚ ਮੂਸੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਉਸ ਤਰ੍ਹਾਂ ਪਿੰਡ ਵੀ ਸੋਹਣਾ ਹੋਵੇ ਤੇ ਅਸੀਂ ਉਸ ਦੇ ਸੁਪਨੇ ਨੂੰ ਪੂਰਾ ਕਰਾਂਗੇ। ਮਾਤਾ ਚਰਨ ਕੌਰ ਨੇ ਦੱਸਿਆ ਕਿ ਇਲਾਕੇ ’ਚ ਕੈਂਸਰ ਹਸਪਤਾਲ ਹੋਵੇ ।

ਜਿਕਰਯੋਗ ਹੈ ਕਿ ਮਾਨਸਾ ਦੇ ਜਵਾਹਰਕੇ 'ਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕੁਲਦੀਪ ਉਰਫ਼ ਕਸ਼ਿਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਗੱਡੀ ਦੀ ਰੇਕੀ ਕਰਕੇ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

More News

NRI Post
..
NRI Post
..
NRI Post
..