MVI ਇੰਸਪੈਕਟਰ 12.50 ਲੱਖ ਰੁਪਏ ਸਮੇਤ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਖਬਰ ਸਾਹਮਣੇ ਆ ਰਹੀ ਹੈ, ਜਿਥੇ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਦੇ ਨੇੜੇ ਪੈਦੇ MVI ਇੰਸਪੈਕਟਰ ਨਰੇਸ਼ ਕਲੇਰ ਨੂੰ ਵਿਜੀਲੈਂਸ ਨੇ ਕਾਬੂ ਕੀਤਾ ਹੈ। ਇਸ ਦੌਰਾਨ MVI ਦੇ ਕਰੀਬੀ ਤੋਂ 12.50 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦਫਤਰ ਵਿੱਚ ਤਾਇਨਾਤ 2 ਪ੍ਰਾਈਵੇਟ ਕੰਮ ਕਰਨ ਵਾਲੇ ਕਾਲੁ ਤੇ ਰਾਧੇ ਵੀ ਗ੍ਰਿਫਤਾਰ ਕੀਤੇ ਗਏ ਹਨ । ਦੋਸ਼ੀ ਨਰੇਸ਼ ਕਲੇਰ ਦੇ ਨਾਲ ਉਨ੍ਹਾਂ ਦੇ ਨਾਲ ਕੰਮ ਕਰਨ ਵਾਲੇ 10 ਪ੍ਰਾਈਵੇਟ ਏਜੰਟਾ 'ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।