ਪੰਜਾਬ ਸਰਕਾਰ ਵੱਲੋਂ ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਸਸਪੈਂਡ, ਜਾਣੋ ਕਾਰਨ

by jaskamal

ਨਿਊਜ਼ ਡੈਸਕ : ਪੰਜਾਬ ਸਰਕਾਰ ਵੱਲੋਂ ਸਬ-ਤਹਿਸੀਲ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ ਨੂੰ ਸਸਪੈਂਡ ਕੀਤਾ ਗਿਆ ਹੈ। ਸੂਤਰਾਂ ਤੋਂ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪੱਤਰ ਨੰਬਰ 5555-60 ਮਿਤੀ 10 ਮਈ 2022 ਰਾਹੀਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਬ ਤਹਿਸੀਲ ਜ਼ੀਰਕਪੁਰ ਵਿਖੇ ਰਜਿਸਟ੍ਰੇਸ਼ਨ ਦੇ ਕੰਮਾਂ ਵਿੱਚ ਹੋ ਰਹੀਆਂ ਬੇਨਿਯਮੀਆਂ ਕਾਰਨ ਹਰਮਿੰਦਰ ਸਿੰਘ ਸਿੱਧੂ ਨਾਇਬ ਤਹਿਸੀਲਦਾਰ ਜ਼ੀਰਕਪੁਰ ਨੂੰ ਸਸਪੈਂਡ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ ਡੀ.ਸੀ. ਦਫਤਰ ਮੋਹਾਲੀ ਵਿਖੇ ਤਾਇਨਾਤ ਰਹਿਣਗੇ।