ਸ਼ਰਾਰਤੀ ਅਨਸਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਨਾਲ ਤੋੜ – ਫੋੜ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਦੀ ਰਾਮਾਂਮੰਡੀ ਵਿਖੇ ਰਾਤ ਸਮੇਂ ਸ਼ਰਾਰਤੀ ਅਨਸਰਾਂ ਵਲੋਂ ਪਾਰਕ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਨਾਲ ਤੋੜ - ਫੋੜ ਕੀਤੀ ਗਈ ਹੈ। ਜਿਸ ਤੋਂ ਬਾਅਦ ਉਸ ਦਾ ਸਿਰ ਵਾਲਾ ਹਿੱਸਾ ਨਾਲ ਲੈ ਗਏ। ਇਸ ਘਟਨਾ ਨੂੰ ਲੈ ਕੇ ਸ਼ਹਿਰ ਦੇ ਲੋਕਾਂ 'ਚ ਭਾਰੀ ਰੋਸ਼ ਹੈ। ਘਟਨਾ ਦਾ ਪਤਾ ਚਲਦੇ ਹੀ ਲੋਕਾਂ ਨੇ ਮੌਕੇ ਤੇ ਪੁਲਿਸ ਸੂਚਨਾ ਦਿੱਤੀ ਸੂਚਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਇਸ ਦੌਰਾਨ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਪਾਰਕ ਦੀ ਸੰਭਾਲ ਲਈ ਕੋਈ ਮਾਲੀ ਨਹੀਂ ਹੈ ਤੇ ਪਾਰਕ ਦੀ ਲਾਈਟ ਵੀ ਖ਼ਰਾਬ ਹੈ। ਜਿਸ ਕਾਰਨ ਇਹ ਘਟਨਾ ਹੋਈ ਹੈ। ਜੱਦਕਿ ਲੋਕਾਂ ਵਲੋਂ ਨਗਰ ਕੌਂਸਲ ਨੂੰ ਮਾਲੀ ਤੇ ਲਾਈਟ ਦਾ ਕਿਹਾ ਗਿਆ ਹੈ।

ਕਾਂਗਰਸ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਆਪ ਦੀ ਸਰਕਾਰ ਬਣ ਤੋਂ ਬਾਅਦ ਅਪਰਾਧਿਕ ਮਾਮਲੇ ਵੱਧ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਦਾ ਡਰ ਖ਼ਤਮ ਹੋ ਗਿਆ ਹੈ ਜਿਸਦੇ ਚਲਦੇ ਰੋਜ਼ਾਨਾ ਲੁੱਟ ਦੀ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ।