ਸਿੱਧੂ ਨੇ ਕੈਪਟਨ ਨੂੰ ਹਰਸਿਮਰਤ ਬਾਦਲ ਖਿਲਾਫ ਚੋਣ ਲੜਨ ਦੀ ਦਿੱਤੀ ਚੁਣੌਤੀ

by

ਚੰਡੀਗੜ੍ਹ , 11 ਅਪ੍ਰੈਲ ( NRI MEDIA )

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਹਮਲਾਵਰ ਹੋ ਗਏ ਹਨ , ਉਨ੍ਹਾਂ  ਨੇ ਇਕ ਵਾਰ ਫਿਰ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ , ਲੋਕ ਸਭਾ ਚੋਣਾਂ 2019 ਦੇ ਮੌਕੇ 'ਤੇ, ਪੰਜਾਬ ਕਾਂਗਰਸ ਦੇ ਅੰਦਰ ਤਕਰਾਰ ਚੱਲ ਰਹੀ ਹੈ , ਨਵਜੋਤ ਸਿੱਧੂ ਵਲੋਂ ਉਨ੍ਹਾਂ ਦੀ ਪਤਨੀ ਨੂੰ ਟਿਕਟ ਨਾ ਮਿਲਣ ਤੇ ਸਿੱਧੂ ਨੇ ਕੈਪਟਨ ਤੇ ਹੀ ਨਿਸ਼ਾਨਾ ਸਾਧ ਦਿੱਤਾ ਹੈ , ਨਵਜੋਤ ਸਿੱਧੂ ਦੀ ਪਤਨੀ ਨੂੰ ਬਠਿੰਡਾ ਤੋਂ ਲੜਨ ਦੇ ਸਵਾਲ ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਉਂ ਕੈਪਟਨ ਅਮਰਿੰਦਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਵਿਰੁੱਧ ਚੋਣ ਨਹੀਂ ਲੜਦੇ , ਸਿੱਧੂ ਦੀ ਪਤਨੀ ਨੂੰ ਚੰਡੀਗੜ੍ਹ ਤੋਂ ਵੀ ਟਿਕਟ ਨਹੀਂ ਮਿਲੀ ਸੀ |


ਜ਼ਿਕਰਯੋਗ ਹੈ ਕਿ ਸਿੱਧੂ ਨੇ ਕਈ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਹਮਲਾ ਕੀਤਾ ਹੈ , ਦੋਨਾਂ ਵਿਚਕਾਰ ਝਗੜਾ ਬਹੁਤ ਚਿਰ ਤੋਂ ਹੈੱਡਲਾਈਨਜ਼ ਵਿੱਚ ਬਣਿਆ ਹੋਇਆ ਹੈ , ਪੁਲਵਾਮਾ ਵਿਚ ਅੱਤਵਾਦੀ ਹਮਲੇ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ 'ਤੇ ਹਮਲਾ ਕਰ ਰਹੇ ਸਨ ਪਰ ਸਿੱਧੂ ਪਾਕਿਸਤਾਨ ਦੇ ਹੱਕ ਵਿੱਚ ਬਿਆਨ ਦੇ ਰਹੇ ਸਨ , ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਦੇ ਮਨ ਕਰਨ ਤੇ ਵੀ ਸਿੱਧੂ ਦੇ ਪਾਕਿਸਤਾਨ ਜਾਣ ਦੀ ਗੱਲ ਸਾਹਮਣੇ ਆਈ ਸੀ ਅਤੇ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ਵਿਚ ਪਹੁੰਚੇ ਸਨ |

ਨਵਜੋਤ ਸਿੱਧੂ ਦੇ ਪਾਕਿਸਤਾਨ ਵਿਚ ਫੌਜ ਦੇ ਮੁਖੀ ਨਾਲ ਗਲੇ ਮਿਲਣ ਤੇ ਵੀ ਵਿਵਾਦ ਸ਼ੁਰੂ ਹੋਇਆ ਸੀ ਕੈਪਟਨ ਨੇ ਇਸ ਦੀ ਬਹੁਤ ਤਿੱਖੀ ਆਲੋਚਨਾ ਕੀਤੀ ਸੀ ਇਸ ਤੋਂ ਬਾਅਦ, ਤੇਲੰਗਾਨਾ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਨੇ ਕੈਪਟਨ ਅਮਰਿੰਦਰ ਦੇ ਬਾਰੇ ਵਿਵਾਦਪੂਰਨ ਬਿਆਨ ਮੀਡੀਆ ਵਿੱਚ ਕੀਤਾ ਸੀ , ਬਾਅਦ ਵਿੱਚ ਵਿਵਾਦ ਤੋਂ ਬਾਅਦ ਉਨ੍ਹਾਂ ਨੇ ਕੈਪਟਨ ਤੋਂ ਮੁਆਫੀ ਮੰਗੀ ਸੀ |

ਲੋਕ ਸਭਾ ਚੋਣਾਂ ਵਿਚ ਕਾਂਗਰਸ ਲਈ ਪ੍ਰਚਾਰ ਕਰਨ ਤੋਂ ਪਹਿਲਾਂ ਰਵਾਨਾ ਹੋਣ ਵੇਲੇ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਇਸ ਸਮੇਂ ਦੌਰਾਨ, ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਠਿੰਡਾ ਤੋਂ ਲੋਕ ਸਭਾ ਚੋਣਾਂ ਲੜਨ ਦੀ ਸਲਾਹ ਦਿੱਤੀ , ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਖਿਲਾਫ ਖੁਦ ਚੋਣ ਲੜਨਾ ਚਾਹੀਦਾ ਹੈ ਨਾ ਕਿ ਮੇਰੀ ਪਤਨੀ ਨੂੰ |

More News

NRI Post
..
NRI Post
..
NRI Post
..