ਨਵਜੋਤ ਕੌਰ ਸਿੱਧੂ ਨੇ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਨੂੰ ਲੈ ਕੇ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਕਿ ਜੇਲ੍ਹ ਜਾਣ ਤੋਂ ਬਾਅਦ ਨਵਜੋਤ ਸਿੱਧੂ ਨਾਲ ਉਨ੍ਹਾਂ ਦੀ ਕੋਈ ਗਲਬਾਤ ਨਹੀਂ ਹੋਈ। ਬੀਮਾਰ ਹੋਣ ਕਾਰਨ ਉਨ੍ਹਾਂ ਦੀ ਡਾਕਟਰਾਂ ਨਾਲ ਗੱਲ ਜ਼ਰੂਰ ਹੋਈ ਹੈ। ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਜੋ ਬੀਮਾਰੀ ਹੈ, ਉਸ ਦਾ ਉਨ੍ਹਾਂ ਨੇ ਕਦੇ ਕੋਈ ਇਲਾਜ ਨਹੀਂ ਕਰਵਾਇਆ।

ਰੋਡ ਰੇਜ਼ ਮਾਮਲੇ ਨੂੰ ਲੈ ਕੇ ਨਵਜੋਤ ਕੌਰ ਨੇ ਕਿਹਾ ਕਿ ਮੇਰੇ ਪਤੀ ਬੇਕਸੂਰ ਹਨ। ਉਹ ਝੂਠ ਨਹੀਂ ਬੋਲਦੀ। ਮੇਰੇ ਪਤੀ ਨੇ ਕਦੇ ਵੀ ਉਸ ਵਿਅਕਤੀ ਨੂੰ ਹੱਥ ਨਹੀਂ ਲਾਇਆ। ਨਵਜੋਤ ਕੌਰ ਨੇ ਕਿਹਾ ਕਿ ਮੇਰੇ ਪਤੀ ਹਮੇਸ਼ਾ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਖੜ੍ਹੇ ਹੋਏ ਹਨ। ਅਸੀਂ ਪੰਜਾਬ ਦਾ ਭਲਾ ਚਾਹੁੰਦੇ ਹਾਂ।