Patiala ਜੇਲ੍ਹ ’ਚ ਬੰਦ Navjot Sidhu ਨੂੰ ਲਿਆਂਦਾ ਚੰਡੀਗੜ੍ਹ PGI

by jaskamal

ਨਿਊਜ਼ ਡੈਸਕ : ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਸਥਿਤ PGI 'ਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਦੇ ਵਕੀਲ ਵਲੋਂ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਇਕ ਅਰਜ਼ੀ ਲਗਾਈ ਗਈ ਸੀ।

ਇਸ ਵਿਚ ਉਨ੍ਹਾਂ ਨੇ ਨਵਜੋਤ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਚੰਡੀਗੜ੍ਹ PGI ਤੋਂ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਮੰਗ ਕੀਤੀ ਗਈ, ਜਿਸ ’ਤੇ ਅਮਲ ਕਰਦੇ ਹੋਏ ਅੱਜ ਉਨ੍ਹਾਂ ਨੂੰ ਪਟਿਆਲਾ ਜੇਲ ਪ੍ਰਸ਼ਾਸਨ ਚੰਡੀਗੜ੍ਹ PGI ਲੈ ਕੇ ਆਇਆ ਹੈ, ਜਿੱਥੇ ਉਨ੍ਹਾਂ ਦੇ ਚੈੱਕਅਪ ਤੋਂ ਇਲਾਵਾ ਲੋੜੀਂਦੇ ਟੈਸਟ ਵੀ ਕੀਤੇ ਜਾਣਗੇ।