Navjot sidhu ਨੇ Parshant Kishor ਨਾਲ ਕੀਤੀ ਮੁਲਾਕਾਤ, ਕਿਸੇ ਨਵੀਂ ਤਿਆਰੀ ‘ਚ ਤਾਂ ਨ੍ਹੀਂ “ਗੁਰੂ”

by jaskamal

ਨਿਊਜ਼ ਡੈਸਕ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਧੂ ਨੇ ਆਪਣੇ ਖਾਸ ਅੰਦਾਜ਼ 'ਚ ਜੋ ਕਿਹਾ, ਉਸ ਨਾਲ ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਗੁਰੂ ਕਿਸੇ ਨਵੀਂ ਤਿਆਰੀ ਵਿਚ ਹਨ।

PK ਨੂੰ ਮਿਲਣ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ, "ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਤੇ ਪੁਰਾਣੇ ਦੋਸਤ ਅਜੇ ਵੀ ਵਧੀਆ ਹਨ।" ਇਸ ਮੁਲਾਕਾਤ ਦੀ ਟਵਿੱਟਰ 'ਤੇ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ, "ਪੁਰਾਣੇ ਦੋਸਤ PK ਨਾਲ ਸ਼ਾਨਦਾਰ ਮੁਲਾਕਾਤ ਹੋਈ... ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਅਜੇ ਵੀ ਵਧੀਆ ਹਨ।

https://twitter.com/sherryontopp/status/1518931927218020352?ref_src=twsrc%5Etfw%7Ctwcamp%5Etweetembed%7Ctwterm%5E1518931927218020352%7Ctwgr%5E%7Ctwcon%5Es1_&ref_url=https%3A%2F%2Fwww.punjabijagran.com%2Fpunjab%2Fjalandhar-navjot-sidhu-meets-prashant-kishor-read-former-punjab-congress-president-s-tweet-9063947.html

ਇਸ ਤੋਂ ਪਹਿਲਾਂ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, ''ਪ੍ਰਸ਼ਾਂਤ ਕਿਸ਼ੋਰ ਨਾਲ ਪੇਸ਼ਕਾਰੀ ਅਤੇ ਚਰਚਾ ਤੋਂ ਬਾਅਦ ਕਾਂਗਰਸ ਪ੍ਰਧਾਨ ਨੇ 'ਪ੍ਰੀਵਿਲੇਜਡ ਵਰਕਿੰਗ ਗਰੁੱਪ-2024' ਦਾ ਗਠਨ ਕੀਤਾ ਅਤੇ ਕਿਸ਼ੋਰ ਨੂੰ ਸੌਂਪੀ ਗਈ ਜ਼ਿੰਮੇਵਾਰੀ ਦੇ ਨਾਲ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਸਨੇ ਇਨਕਾਰ ਕਰ ਦਿੱਤਾ। ਅਸੀਂ ਪਾਰਟੀ ਨੂੰ ਦਿੱਤੇ ਗਏ ਉਨ੍ਹਾਂ ਦੇ ਯਤਨਾਂ ਅਤੇ ਸੁਝਾਵਾਂ ਦੀ ਸ਼ਲਾਘਾ ਕਰਦੇ ਹਾਂ।"