ਨਵਜੋਤ ਸਿੱਧੂ ਨੇ ਕਿਹਾ : ਕੇਜਰੀਵਾਲ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਕੇ ਕੱਢ ਰਹੇ ਨਿੱਜੀ ਰੰਜਿਸ਼ਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਕੇ ਆਪਣੀਆਂ ਨਿੱਜੀ ਰੰਜਿਸ਼ਾਂ ਕੱਢਣ ਦੀ ਕੋਸ਼ਿਸ ਕਰ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਇਹ ਸਾਬਿਤ ਕਰਨਾ ਚਾਹੁੰਦੇ ਹਨ ਕਿ ਉਹ ਜੋ ਕਹਿੰਦੇ ਹਨ, ਉਹੀ ਰੱਬ ਦਾ ਫਰਮਾਨ ਹੈ 'ਤੇ ਜੋ ਇਸਦਾ ਵਿਰੋਧ ਕਰੇਗਾ ਉਸ ’ਤੇ ਪੁਲਿਸ ਦਾ ਡੰਡਾ ਚਲਾਇਆ ਜਾਵੇਗਾ। ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਦੌਰੇ ਦੌਰਾਨ ਪੰਜਾਬ ਦੇ 45 ਲੱਖ ਰੁਪਏ ਖਰਚੇ ਗਏ ਹਨ ਜਦਕਿ ਇਨ੍ਹਾਂ ਕੋਲ ਸਰਕਾਰ ਚਲਾਉਣ ਲਈ ਪੈਸੇ ਨਹੀਂ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਦੀ ਭਗਵੰਤ ਮਾਨ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਲਗਭਗ 25 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਪਰ ਸਰਕਾਰ ਖਾਮੋਸ਼ ਹੈ। ਇਸ ਮੌਕੇ ਸਾਬਕਾ ਚੇਅਰਮੈਨ ਅਸ਼ਵਨੀ ਸੇਖੜੀ, ਸਾਬਕਾ ਵਿਧਾਇਕ ਸੁਨੀਲ ਦੱਤੀ, ਭੋਲਾ ਪੁਰੀ, ਕੌਂਸਲਰ ਅਨਿਲ ਕੁਮਾਰ ਬੱਬੀ ਸੇਖੜੀ, ਅਸ਼ਵਨੀ ਮਲਹੋਤਰਾ ਆਦਿ ਹਾਜ਼ਰ ਸਨ।

More News

NRI Post
..
NRI Post
..
NRI Post
..