ਬਾਦਲ ਪਰਿਵਾਰ ਨਾਲ ਨਵਜੋਤ ਸਿੱਧੂ ਨੇ ਦੁੱਖ ਕੀਤਾ ਸਾਂਝਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਾਹ ਦੀ ਤਕਲੀਫ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਪਿੰਡ ਬਾਦਲ ਵਿਖੇ ਪਹੁੰਚੇ ।ਉਨ੍ਹਾਂ ਨੇ ਉੱਥੇ ਪਹੁੰਚ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ । ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।

ਨਵਜੋਤ ਸਿੱਧੂ ਨੇ ਕਿਹਾ ਪਿਤਾ ਦਾ ਦੁਨੀਆਂ ਤੋਂ ਜਾਣਾ ਸਭ ਤੋਂ ਵੱਡਾ ਦੁਖ ਹੈ। ਉਹ ਉਨ੍ਹਾਂ ਨਾਲ ਹੁਣ ਤੱਕ ਕਈ ਰੈਲੀਆਂ ਕਰ ਚੁੱਕੇ ਹਨ ।ਜਿਹੜੀਆਂ ਉਨ੍ਹਾਂ ਨੂੰ ਹਮੇਸ਼ਾ ਯਾਦ ਰਹਿਣਗੀਆਂ ।ਜ਼ਿਕਰਯੋਗ ਹੈ ਕਿ 25 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦੇਹਾਂਤ ਹੋ ਗਿਆ ।ਪਿਛਲੇ ਦਿਨੀਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਕਾਫੀ ਤਕਲੀਫ਼ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜ਼ਿਆਦਾ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰICU 'ਚ ਸਿਫਤ ਕੀਤਾ ਗਿਆ ।ਡਾਕਟਰਾਂ ਅਨੁਸਾਰ ਉਨ੍ਹਾਂ ਨੇ ਰਾਤ ਦੇ 8 ਵਜੇ ਦੇ ਕਰੀਬ ਆਪਣੇ ਆਖਰੀ ਸਾਹ ਲਏ ।