7 ਜਨਵਰੀ ਨੂੰ ਫਿਰ ਗਰਜਣਗੇ ਨਵਜੋਤ ਸਿੱਧੂ, ਇਸ ਜ਼ਿਲ੍ਹੇ ‘ਚ ਵੱਡੀ ਰੈਲੀ

by jaskamal

ਪੱਤਰ ਪ੍ਰੇਰਕ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਹਾਲ ਹੀ 'ਚ ਰਾਜਾ ਵੜਿੰਗ ਨੇ ਸਿੱਧੂ ਦਾ ਨਾਂ ਲਏ ਬਿਨਾਂ ਕਿਹਾ ਸੀ ਕਿ ਜਿਸ ਨੇ ਵੀ ਆਪਣੀ ਨਿੱਜੀ ਰਾਏ ਜ਼ਾਹਰ ਕਰਨੀ ਹੈ ਉਸ ਨੂੰ ਪਾਰਟੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਸਭ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ 7 ਜਨਵਰੀ ਨੂੰ ਬਠਿੰਡਾ ਵਿਖੇ ਰੈਲੀ ਕੀਤੀ ਹੈ। ਉਨ੍ਹਾਂ ਇਸ ਰੈਲੀ ਦਾ ਨਾਂ ‘ਲੋਕ ਮਿਲਨੀ’ ਰੱਖਿਆ ਹੈ।

ਨਵਜੋਤ ਸਿੱਧੂ ਦੀ ਇਹ ਰੈਲੀ ਕੋਟ ਸ਼ਮੀਰ ਬਠਿੰਡਾ ਵਿੱਚ ਹੋਵੇਗੀ। ਪੋਸਟਰ 'ਤੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪਾਰਟੀ ਦੇ ਨਵੇਂ ਨਿਯੁਕਤ ਇੰਚਾਰਜ ਦੇਵੇਂਦਰ ਸਿੰਘ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਤਸਵੀਰਾਂ ਹਨ। ਇਸ ਪੋਸਟਰ ਵਿੱਚ ਬਠਿੰਡਾ ਦੇ ਦੋ ਸਥਾਨਕ ਆਗੂਆਂ ਦੀਆਂ ਤਸਵੀਰਾਂ ਵੀ ਹਨ।

ਇਸ ਤੋਂ ਪਹਿਲਾਂ ਦਿੱਲੀ 'ਚ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਨਵੇਂ ਇੰਚਾਰਜ ਦਵਿੰਦਰ ਸਿੰਘ ਨਾਲ ਮੀਟਿੰਗ ਕਰਕੇ ਸਾਰੀ ਸਥਿਤੀ 'ਤੇ ਚਰਚਾ ਕੀਤੀ ਸੀ। ਦੋਵਾਂ ਦੀ ਮੁਲਾਕਾਤ ਹਿਮਾਚਲ ਸਦਨ 'ਚ ਹੋਈ ਸੀ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਕਰ ਕੇ ਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਉਥੇ ਹੀ ਰਹਿਣ ਲਈ ਕਿਹਾ ਸੀ। ਮੀਟਿੰਗ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਹ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।