ਚੋਣਾਂ ‘ਚ ਹੋਈ ਹਾਰ ਮਗਰੋਂ ਨਵਜੋਤ ਸਿੱਧੂ ਦਾ ਬਿਆਨ, ਕਿਹਾ- 3-4 ਮੁੱਖ ਮੰਤਰੀ ਭੁਗਤਾ ਦਿੱਤੇ

by jaskamal

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ 'ਚ ਹੋਈ ਹਾਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੀ ਜਿੱਤ ਨੂੰ ਸਿੱਧੂ ਨੇ ਲੋਕਾਂ ਵਲੋਂ ਬਦਲਾਅ ਲਿਆਉਣ ਦਾ ਫ਼ੈਸਲਾ ਦੱਸਿਆ ਹੈ। ਨਾਲ ਹੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਹਾਰ-ਜਿੱਤ ਨਾਲ ਕੋਈ ਫਰਕ ਨਹੀਂ ਪੈਂਦਾ, ਮੇਰਾ ਮਕਸਦ ਪੰਜਾਬ ਨੂੰ ਅੱਗੇ ਲੈ ਕੇ ਜਾਣਾ ਹੈ। ਮੈਂ ਆਪਣੇ ਮਕਸਦ ਤੋਂ ਨਹੀਂ ਡੋਲਾਂਗਾ। ਅਸੀਂ ਪੰਜਾਬ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਖੜ੍ਹੇ ਰਹਾਂਗੇ।

ਉਨ੍ਹਾਂ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਨ੍ਹਾਂ ਨੇ ਉਨ੍ਹਾਂ ਲਈ ਟੋਏ ਪੁੱਟੇ ਸਨ ਉਹ ਆਪ ਹੀ ਡਿੱਗ ਗਏ ਹਨ। ਇਸ ਦੌਰਾਨ ਸਿੱਧੂ ਨੇ ਫਿਰ ਦੋਹਰਾਇਆ ਕਿ ਉਨ੍ਹਾਂ 3-4 ਮੁੱਖ ਮੰਤਰੀ ਭੁਗਤਾ ਦਿੱਤੇ ਹਨ। ਸਿੱਧੂ ਨੇ ਕਿਹਾ ਕਿ ਜਿਹੋ-ਜਿਹਾ ਬੀਜ ਬੀਜੋਗੇ ਉਹੋ ਜਿਹਾ ਫਲ ਮਿਲੇਗਾ। ਪੰਜਾਬ ਦੇ ਲੋਕ ਵਧਾਈ ਦੇ ਪਾਤਰ ਹਨ। ਲੋਕਾਂ ਨੇ ਇਕ ਵਧੀਆ ਫ਼ੈਸਲਾ ਲੈ ਕੇ ਰਿਵਾਇਤੀ ਸਿਸਟਮ ਨੂੰ ਬਦਲ ਕੇ ਨਵੀਂ ਨੀਂਹ ਰੱਖੀ ਹੈ।ਕਾਂਗਸ 'ਚ ਮੈਂ ਅਖੀਰ ਤੱਕ ਲੜਦਾ ਰਿਹਾ, ਮਾਫੀਆ ਖ਼ਤਮ ਕਰਨ ਦੀ ਮੰਗ ਕੀਤੀ, ਜਿਸ ’ਤੇ ਹੁਣ ਵੀ ਕਾਇਮ ਹਾਂ।