ਰੋਡਰੇਜ ਮਾਮਲੇ ‘ਚ ਜੇਲ੍ਹ ‘ਚ ਬੰਦ ਨਵਜੋਤ ਸਿੰਘ ਜਲਦ ਆਉਣਗੇ ਬਾਹਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਡਰੇਜ ਮਾਮਲੇ 'ਚ ਜੇਲ੍ਹ ਗਏ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਕਿ ਜੇਲ੍ਹ ਪ੍ਰਸ਼ਾਸਨ ਵਲੋਂ 26 ਜਨਵਰੀ ਨੂੰ ਰਿਹਾਅ ਕਰਨ ਵਾਲੇ ਕੈਦੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਜਿਸ 'ਚ ਨਵਜੋਤ ਸਿੰਘ ਦਾ ਨਾਂ ਵੀ ਸ਼ਾਮਲ ਹੈ । ਸੂਤਰਾਂ ਅਨੁਸਾਰ ਭਾਰਤ ਸਰਕਾਰ ਦੀ ਨੀਤੀ ਮੁਤਾਬਕ ਹੀ ਸਿੱਧੂ ਦਾ ਨਾਂ ਗਣਤੰਤਰ ਦਿਵਸ 'ਤੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਤੇ ਜੇਲ੍ਹ ਪ੍ਰਸ਼ਾਸਨ ਵਲੋਂ ਨਵਜੋਤ ਸਿੱਧੂ ਦੇ ਚੰਗੇ ਵਿਵਹਾਰ ਨੂੰ ਦੇਖਦੇ ਹੀ ਫੈਸਲਾ ਲਿਆ ਗਿਆ।

ਦੱਸਿਆ ਜਾ ਰਿਹਾ ਕਿ ਸਿੱਧੂ ਦਾ ਮਾਮਲਾ ਵਿਸ਼ੇਸ਼ ਤੋਰ 'ਤੇ ਨਹੀਂ ਲਿਆ ਗਿਆ ਪਰ ਕੇਂਦਰ ਸਰਕਾਰ ਦੀ ਗਾਈਡ ਲਾਈਨ ਅਨੁਸਾਰ ਬਣੀ ਸੂਚੀ 'ਚ 40 ਤੋਂ ਵੱਧ ਕੈਦੀਆਂ ਦੇ ਨਾਮ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਮਈ ਮਹੀਨੇ ਤੋਂ ਹੀ ਜੇਲ੍ਹ ਵਿੱਚ ਬੰਦ ਹੈ ਤੇ ਕਲਰਕ ਦਾ ਕੰਮ ਕਰ ਰਹੇ ਹਨ । ਜੇਲ੍ਹ ਪ੍ਰਸ਼ਾਸਨ ਅਨੁਸਾਰ ਹੁਣ ਤੱਕ ਉਨ੍ਹਾਂ ਨੇ ਕੋਈ ਛੁੱਟੀ ਵੀ ਨਹੀਂ ਲਈ । ਨਵਜੋਤ ਸਿੰਘ ਸਿੱਧੂ 'ਤੇ ਦੋਸ਼ ਹਨ ਕਿ ਉਨ੍ਹਾਂ ਨੇ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਤੇ ਕੁੱਟਮਾਰ ਕਾਰਨ ਉਸ ਦੀ ਮੌਤ ਹੋ ਗਈ ।