ਨਵਜੋਤ ਸਿੰਘ ਦੀ ਅਦਾਲਤ ‘ਚ ਜਲਦ ਹੋ ਸਕਦੀ ਹੈ ਪੇਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਮਾਮਲੇ ਵਿੱਚ ਗਵਾਹ ਦੇ ਤੋਰ 'ਤੇ ਪੇਸ਼ ਹੋਣ ਲਈ 21 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਇਸ ਸਮੇ ਸਿੱਧੂ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਨੇ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਆਸ਼ੂ ਖਿਲਾਫ ਮਾਮਲਾ ਦਰਜ 'ਚ ਗਵਾਹ ਵਜੋਂ ਲੁਧਿਆਣਾ ਦੀ ਅਦਾਲਤ 'ਚ ਪੇਸ਼ ਹੋਣ ਤੋਂ ਇਨਕਾਰ ਕੀਤਾ ਹੈ । ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗਵਾਹ ਵਜੋਂ ਨਹੀਂ ਬੁਲਾਇਆ ਜਾ ਸਕਦਾ ਹੈ । ਬਰਖਾਸਤ DSP ਨੇ ਅਦਾਲਤ ਨੂੰ ਮੰਗ ਕੀਤੀ ਸੀ ਕਿ ਸਿੱਧੂ ਨੂੰ ਇਸ ਮਾਮਲੇ 'ਚ ਗਵਾਹ ਦੇ ਤੋਰ ਤੇ ਬੁਲਾਇਆ ਜਾਣਾ ਚਾਹੀਦਾ ਹੈ । ਅਦਾਲਤ ਨੇ ਕਿਹਾ ਜੇਕਰ ਸਿੱਧੂ ਨੂੰ ਆਪਣੀ ਜਾਨ ਦਾ ਖਤਰਾ ਲੱਗਦਾ ਹੈ ਤਾਂ ਉਹ ਪਟਿਆਲਾ ਦੇ ਪੁਲਿਸ ਉੱਚ ਅਧਿਕਾਰੀ ਨੂੰ ਇਸ ਸਬੰਧੀ ਲਿਖ ਕੇ ਸੁਰੱਖਿਆ ਦੇ ਪ੍ਰਬੰਧ ਕਰਵਾ ਸਕਦੀ ਹੈ ਪਰ ਗਵਾਹ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ।