
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ PGI ’ਚ ਇਲਾਜ ਕਰਵਾਉਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਵਾਪਸ ਪਹੁੰਚੇ ਆਏ ਹਨ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਰੂਟੀਨ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ ਸੀ। ਜਿਕਰਯੋਗ ਹੈ ਕਿ ਹੁਣ PGI ਵੱਲੋਂ ਉਨ੍ਹਾਂ ਨੂੰਡਿਸਚਾਰਜ਼ ਕਰ ਦਿੱਤਾ ਗਿਆ ਤੇ ਉਹ ਫਿਰ ਤੋਂ ਕੇਂਦਰੀ ਜੇਲ੍ਹ ਪਟਿਆਲਾ ਪਰਤ ਆਏ ਹਨ।