ਨਵਜੋਤ ਸਿੰਘ ਸਿੱਧੂ ਜਲਦ ਆ ਸਕਦੇ ਨੇ ਜੇਲ੍ਹ ਤੋਂ ਬਾਹਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ੍ਹ ਬੰਦ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜਲਦ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਦੱਸਿਆ ਜਾ ਰਿਹਾ ਉਨ੍ਹਾਂ ਦੇ ਚੰਗੇ ਆਚਰਣ ਨੂੰ ਦੇਖਦੇ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾ ਸਕਦਾ । ਦੱਸ ਦਈਏ ਕਿ ਰੋਡ ਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਈ ਗਈ ਸੀ । ਜੇਕਰ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਬਾਹਰ ਆ ਜਾਂਦੇ ਹਨ ਤਾਂ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਸਾਢੇ 3 ਮਹੀਨੇ ਪਹਿਲਾਂ ਰਿਹਾਅ ਹੋ ਜਾਣਗੇ। 26 ਜਨਵਰੀ ਨੂੰ ਚੰਗੇ ਆਚਰਣ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਲਈ ਜੇਲ੍ਹ ਪ੍ਰਸ਼ਾਸਨ ਨੇ ਸੂਚੀ ਸਰਕਾਰ ਨੂੰ ਭੇਜੀ ਹੈ। ਜਿਸ 'ਚ ਨਵਜੋਤ ਸਿੰਘ ਸਿੱਧੂ ਦਾ ਨਾਮ ਵੀ ਸ਼ਾਮਲ ਹੈ।