ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਣਗੇ ਨਵਜੋਤ ਸਿੰਘ ਸਿੱਧੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 26 ਜਨਵਰੀ ਤੋਂ ਪਹਿਲਾਂ ਹੀ ਸਿਆਸਤ 'ਚ ਹਲਚਲ ਦੇਖਣ ਨੂੰ ਮਿਲ ਰਹੀ ਹੈ ਕਿਉਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਪਟਿਆਲਾ ਜੇਲ੍ਹ 'ਚੋ ਰਿਹਾਅ ਹੋਣ ਵਾਲੇ ਹਨ। ਜਾਣਕਾਰੀ ਅਨੁਸਾਰ ਸਿੱਧੂ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਣ ਲਈ ਸ਼੍ਰੀਨਗਰ ਪਹੁੰਚਣਗੇ। ਜ਼ਿਕਰਯੋਗ ਹੈ ਕਿ ਬੀਤੀ ਦਿਨੀ ਨਵਜੋਤ ਕੌਰ ਸਿੱਧੂ ਦਿੱਲੀ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਸ਼੍ਰੀਨਗਰ ਦੇ ਸ਼ੇਰ ਏ ਕਸ਼ਮੀਰ ਕ੍ਰਿਕਟ ਸਟੇਡੀਅਮ ਵਿੱਚ ਰੈਲੀ ਦੇ ਨਾਲ ਹੀ ਭਾਰਤ ਜੋੜੋ ਯਾਤਰਾ ਦੀ ਸਮਾਪਤੀ ਹੋ ਜਾਵੇਗੀ ।