by jagjeetkaur
ਨਵੀਂ ਦਿੱਲੀ, 12 ਮਾਰਚ 2024 – ਮੰਗਲਵਾਰ ਨੂੰ ਹਰਿਆਣਾ ਦੀ ਰਾਜਨੀਤੀ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਹ ਮੰਗਲਵਾਰ ਸ਼ਾਮ ਨੂੰ 5 ਵਜੇ ਅਹੁਦੇ ਦੀ ਸਹੁੰ ਚੁੱਕਣਗੇ। ਹਰਿਆਣਾ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੂੰ ਨਵਾਂ ਆਗੂ ਚੁਣਿਆ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ।
ਇਸ ਨਾਲ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦ ਹੋਣ ਕਾਰਨ ਇਹ ਗਠਜੋੜ ਟੁੱਟ ਗਿਆ ਹੈ।