ਕਰਨਾਟਕ ‘ਚ ਨਵਾਂ ਵਿਵਾਦ! ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾ

by jaskamal

ਨਿਊਜ਼ ਡੈਸਕ : ਕਰਨਾਟਕ 'ਚ ਚੱਲ ਰਹੇ ਹਿਜਾਬ ਵਿਵਾਦ ਦਰਮਿਆਨ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਹੁਣ ਇੱਥੇ ਇਕ ਕਾਲਜ 'ਚ 17 ਸਾਲਾ ਅੰਮ੍ਰਿਤਧਾਰੀ ਵਿਦਿਆਰਥਣ, ਜੋ ਕਿ ਸਟੂਡੈਂਡ ਯੂਨੀਅਨ ਦੀ ਪ੍ਰਧਾਨ ਵੀ ਹੈ, ਨੂੰ ਪੱਗ ਉਤਾਰਨ ਲਈ ਕਿਹਾ ਗਿਆ ਹੈ। ਇਸਦੇ ਲਈ ਕਾਲਜ ਨੇ ਕਰਨਾਟਕ ਹਾਈ ਕੋਰਟ ਵੱਲੋਂ 10 ਫਰਵਰੀ ਨੂੰ ਜਾਰੀ ਅੰਤਰਿਮ ਹੁਕਮ ਦਾ ਹਵਾਲਾ ਦਿੱਤਾ ਹੈ। ਅਦਾਲਤ ਨੇ ਵਿਦਿਆਰਥੀਆਂ ਨੂੰ ਕਲਾਸਰੂਮ 'ਚ ਭਗਵੇਂ ਸ਼ਾਲ, ਹਿਜਾਬ ਪਹਿਨਣ ਤੋਂ ਬਚਣ ਲਈ ਕਿਹਾ ਸੀ। ਸਿੱਖ ਵਿਦਿਆਰਥਣ ਦੇ ਪਰਿਵਾਰ ਦਾ ਕਹਿਣਾ ਹੈ ਕਿ ਕਰਨਾਟਕ ਸਰਕਾਰ ਤੇ ਹਾਈਕੋਰਟ ਨੂੰ ਮਾਮਲੇ 'ਤੇ ਸਫਾਈ ਦੇ ਕੇ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।

ਬੈਂਗਲੁਰੂ ਦੇ ਮਾਉਂਟ ਕਾਰਮਲ ਪੀਯੂ ਕਾਲਜ ਦੀ ਅੰਮ੍ਰਿਤਧਾਰੀ ਵਿਦਿਆਰਥਣ ਨੂੰ 16 ਫਰਵਰੀ ਨੂੰ ਸਭ ਤੋਂ ਪਹਿਲਾਂ ਨਿਮਰਤਾ ਨਾਲ ਪੱਗ ਉਤਾਰਨ ਲਈ ਕਿਹਾ ਗਿਆ ਸੀ, ਜਿਸ ਤੋਂ ਵਿਦਿਆਰਥਣ ਨੇ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਕਾਲਜ ਨੇ ਲੜਕੀ ਦੇ ਪਿਤਾ ਨਾਲ ਗੱਲ ਕੀਤੀ ਸੀ ਕਿ ਉਹ ਸਿੱਖ ਲਈ ਦਸਤਾਰ ਦੀ ਮਹੱਤਤਾ ਨੂੰ ਸਮਝਦੇ ਹਨ ਪਰ ਹਾਈ ਕੋਰਟ ਦੇ ਹੁਕਮਾਂ ਦੇ ਪਾਬੰਦ ਹਨ।

ਕਾਲਜ ਦੇ ਬੁਲਾਰੇ ਨੇ ਕਿਹਾ, “ਸਾਨੂੰ ਹੁਣ ਤੱਕ ਵਿਦਿਆਰਥਣ ਦੀ ਪੱਗ ਬੰਨ੍ਹਣ ਨਾਲ ਕੋਈ ਸਮੱਸਿਆ ਨਹੀਂ ਸੀ। ਜਦੋਂ 16 ਫਰਵਰੀ ਨੂੰ ਕਾਲਜ ਖੁੱਲ੍ਹਿਆ ਤਾਂ ਅਸੀਂ ਸਾਰੇ ਵਿਦਿਆਰਥੀਆਂ ਨੂੰ ਅਦਾਲਤੀ ਹੁਕਮਾਂ ਦੀ ਜਾਣਕਾਰੀ ਦਿੱਤੀ ਤੇ ਆਪਣੀਆਂ ਆਮ ਗਤੀਵਿਧੀਆਂ 'ਚ ਜੁੱਟ ਗਏ। ਮੰਗਲਵਾਰ ਨੂੰ ਜਦੋਂ ਪ੍ਰੀ-ਯੂਨੀਵਰਸਿਟੀ ਐਜੂਕੇਸ਼ਨ (ਉੱਤਰੀ) ਦੇ ਡਿਪਟੀ ਡਾਇਰੈਕਟਰ ਕਾਲਜ ਪਹੁੰਚੇ ਤਾਂ ਉਨ੍ਹਾਂ ਨੇ ਹਿਜਾਬ ਪਹਿਨੇ ਲੜਕੀਆਂ ਦੇ ਇਕ ਸਮੂਹ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਦਫਤਰ ਬੁਲਾਇਆ ਅਤੇ ਹਾਈ ਕੋਰਟ ਦੇ ਹੁਕਮਾਂ ਬਾਰੇ ਦੱਸਿਆ।

https://twitter.com/JR_JKS/status/1496541643859763206?ref_src=twsrc%5Etfw%7Ctwcamp%5Etweetembed%7Ctwterm%5E1496541643859763206%7Ctwgr%5E%7Ctwcon%5Es1_&ref_url=https%3A%2F%2Fpunjab.news18.com%2Fnews%2Fnational%2Fsikh-girl-student-asked-to-remove-turban-in-bangalore-college-hijab-row-in-karnataka-318609.html

ਉਨ੍ਹਾਂ ਅੱਗੇ ਕਿਹਾ, 'ਇਹ ਕੁੜੀਆਂ ਹੁਣ ਮੰਗ ਕਰ ਰਹੀਆਂ ਹਨ ਕਿ ਕਿਸੇ ਵੀ ਲੜਕੀ ਨੂੰ ਧਾਰਮਿਕ ਚਿੰਨ੍ਹ ਨਹੀਂ ਪਹਿਨਣ ਦਿੱਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਸਿੱਖ ਲੜਕੀ ਨੂੰ ਵੀ ਦਸਤਾਰ ਨਹੀਂ ਪਹਿਨਣ ਦਿੱਤੀ ਜਾਣੀ ਚਾਹੀਦੀ ਹੈ। ਅਸੀਂ ਉਨ੍ਹਾਂ ਨੂੰ ਆਦੇਸ਼ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਪਾਲਣਾ ਕਰਨ ਲਈ ਕਿਹਾ।

ਡਿਪਟੀ ਡਾਇਰੈਕਟਰ ਜੀ ਸ੍ਰੀਰਾਮ ਨੇ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ 'ਚ ਦਸਤਾਰ ਬਾਰੇ ਕੁਝ ਨਹੀਂ ਕਿਹਾ ਗਿਆ ਸੀ। ਸਾਨੂੰ ਹੋਰ ਮੁੱਦੇ ਨਹੀਂ ਉਠਾਉਣੇ ਚਾਹੀਦੇ। ਅਸੀਂ ਸਿਰਫ਼ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਹੈ। ਜਦੋਂ ਮੈਂ ਪ੍ਰਿੰਸੀਪਲ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਲੜਕੀਆਂ ਮੰਨ ਗਈਆਂ ਹਨ ਅਤੇ ਹੁਣ ਕਾਲਜ ਵਿੱਚ ਕੋਈ ਸਮੱਸਿਆ ਨਹੀਂ ਹੈ।