ਕੋਰੋਨਾ ਨੂੰ ਲੈ ਪੰਜਾਬ ਸਰਕਾਰ ਦੇ ਨਵੇਂ ਜਾਰੀ ਨਵੇਂ ਦਿਸ਼ਾ-ਨਿਰਦੇਸ਼

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ ’ਚ 150 ਲੋਕ ਅਤੇ ਖੁੱਲ੍ਹੇ ’ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ।